ਕਾਂਗਰਸ ਨੇ ਭਾਰਤ ਭੂਸ਼ਣ ਆਸ਼ੂ ਨੂੰ ਲੁਧਿਆਣਾ ਪਛਮੀ ਤੋਂ ਬਣਾਇਆ ਉਮੀਦਵਾਰ

ਪੰਜਾਬ

ਲੁਧਿਆਣਾ, 5 ਅਪਰੈਲ,ਬੋਲੇ ਪੰਜਾਬ ਬਿਊਰੋ :
ਪੰਜਾਬ ਦੀ ਰਾਜਨੀਤੀ ਇਕ ਵਾਰ ਫਿਰ ਗਰਮਾਈ ਹੋਈ ਹੈ। ਲੁਧਿਆਣਾ ਪਛਮੀ ਹਲਕੇ ਦੀ ਖ਼ਾਲੀ ਪਈ ਸੀਟ ਨੂੰ ਲੈ ਕੇ ਆਖ਼ਿਰਕਾਰ ਕਾਂਗਰਸ ਨੇ ਆਪਣਾ ਪੱਤਾ ਖੋਲ੍ਹ ਦਿੱਤਾ ਹੈ। ਭਾਰਤ ਭੂਸ਼ਣ ਆਸ਼ੂ, ਜੋ ਪਹਿਲਾਂ ਵੀ ਇਥੋਂ ਦੀ ਰਾਜਨੀਤੀ ਵਿਚ ਸਰਗਰਮ ਹਨ, ਹੁਣ ਦੁਬਾਰਾ ਮੈਦਾਨ ਵਿਚ ਆ ਗਏ ਹਨ।
ਪਾਰਟੀ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵਲੋਂ ਜਾਰੀ ਬਿਆਨ ਅਨੁਸਾਰ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਆਸ਼ੂ ਦੇ ਨਾਂ ’ਤੇ ਮੋਹਰ ਲਾ ਦਿੱਤੀ ਹੈ।
ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਪਹਿਲਾਂ ਹੀ ਅਖਾੜੇ ’ਚ ਉਤਾਰਿਆ ਹੋਇਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।