ਨਵੀਂ ਦਿੱਲੀ, 5 ਅਪ੍ਰੈਲ,ਬੋਲੇ ਪੰਜਾਬ ਬਿਊਰੋ :
ਦਿੱਲੀ ਦੇ ਗਰੀਬਾਂ ਨੂੰ ਅੱਜ ਤੋਂ ਆਯੁਸ਼ਮਾਨ ਦਾ ਲਾਭ ਮਿਲੇਗਾ। ਇਸ ਸਹੂਲਤ ਤਹਿਤ ਰਜਿਸਟਰਡ ਵਿਅਕਤੀ ਦਿੱਲੀ ਸਮੇਤ ਦੇਸ਼ ਭਰ ਦੇ ਨਿੱਜੀ ਹਸਪਤਾਲਾਂ ਵਿੱਚ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਕਰਵਾ ਸਕਣਗੇ। ਕੇਂਦਰ ਸਰਕਾਰ ਅਤੇ ਦਿੱਲੀ ਸਰਕਾਰ ਵਿਚਾਲੇ ਸ਼ਨੀਵਾਰ ਨੂੰ ਨਵੀਂ ਦਿੱਲੀ ‘ਚ ਸੁਵਿਧਾ ਸ਼ੁਰੂ ਕਰਨ ਲਈ ਇਕ ਸਮਝੌਤੇ ‘ਤੇ ਹਸਤਾਖਰ ਕੀਤੇ ਜਾਣਗੇ।
ਦਿੱਲੀ ਵਿੱਚ ਆਯੁਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ (AB PMJAY) ਨੂੰ ਲਾਗੂ ਕਰਨ ਲਈ ਰਾਸ਼ਟਰੀ ਸਿਹਤ ਅਥਾਰਟੀ ਅਤੇ ਦਿੱਲੀ ਸਰਕਾਰ ਵਿਚਕਾਰ ਇੱਕ ਸਮਝੌਤਾ ਹੋਵੇਗਾ। ਨਵੀਂ ਦਿੱਲੀ ਵਿੱਚ ਹੋਣ ਵਾਲੇ ਇਸ ਪ੍ਰੋਗਰਾਮ ਵਿੱਚ ਕੇਂਦਰੀ ਸਿਹਤ ਮੰਤਰੀ ਜੇਪੀ ਨੱਡਾ ਅਤੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਮੌਜੂਦ ਰਹਿਣਗੇ।
