ਚੰਡੀਗੜ੍ਹ, 5 ਅਪ੍ਰੈਲ,ਬੋਲੇ ਪੰਜਾਬ ਬਿਊਰੋ :
ਪੰਜਾਬ ਸਰਕਾਰ ਨੇ ਡਾ.ਬੀ.ਆਰ.ਅੰਬੇਦਕਰ ਜਯੰਤੀ ਮੌਕੇ 14 ਅਪ੍ਰੈਲ (ਸੋਮਵਾਰ) ਨੂੰ ਸੂਬੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਸੂਬਾ ਸਰਕਾਰ ਵੱਲੋਂ ਲਿਖਤੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਨੋਟੀਫਿਕੇਸ਼ਨ ਸੈਕਸ਼ਨ 25 ਐਕਟ 1881 ਤਹਿਤ ਜਾਰੀ ਕੀਤਾ ਗਿਆ ਹੈ।ਇਸ ਦਿਨ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ, ਅਦਾਰੇ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।
ਬਾਬਾ ਸਾਹਿਬ ਅੰਬੇਡਕਰ ਦਾ ਜਨਮ 14 ਅਪ੍ਰੈਲ 1891 ਨੂੰ ਹੋਇਆ ਸੀ, ਉਹ ਆਪਣੇ ਮਾਤਾ-ਪਿਤਾ ਦੇ 14ਵੇਂ ਬੱਚੇ ਸਨ। ਉਨ੍ਹਾਂ ਦੇ ਪਿਤਾ ਸੂਬੇਦਾਰ ਰਾਮਜੀ ਮਾਲੋਜੀ ਸਕਪਾਲ ਸਨ, ਜੋ ਬ੍ਰਿਟਿਸ਼ ਆਰਮੀ ਵਿੱਚ ਸਨ।
