ਕਿਸਾਨਾਂ ਨਾਲ ਗੱਲਬਾਤ ਰਹੇਗੀ ਜਾਰੀ, ਕੇਂਦਰੀ ਮੰਤਰੀ ਵਲੋਂ ਡੱਲੇਵਾਲ ਨੂੰ ਮਰਨ ਵਰਤ ਖ਼ਤਮ ਕਰਨ ਦੀ ਅਪੀਲ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 6 ਅਪ੍ਰੈਲ,ਬੋਲੇ ਪੰਜਾਬ ਬਿਊਰੋ :
ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵਲੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਆਪਣਾ ਮਰਨ ਵਰਤ ਖਤਮ ਕਰਨ ਦੀ ਅਪੀਲ ਕੀਤੀ ਗਈ ਹੈ। ਕੇਂਦਰੀ ਮੰਤਰੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਪੋਸਟ ਪਾ ਕੇ ਕਿਹਾ ਕਿ ਗੱਲਬਾਤ ਦਾ ਦੌਰ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਪ੍ਰਤੀ ਗੰਭੀਰ ਹੈ।ਕੇਂਦਰੀ ਮੰਤਰੀ ਦੀ ਇਹ ਅਪੀਲ ਉਦੋਂ ਆਈ ਹੈ ਜਦੋਂ ਜਗਜੀਤ ਸਿੰਘ ਡੱਲੇਵਾਲ ਨੂੰ ਹਸਪਤਾਲ ਤੋਂ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ ਹੈ।
ਆਪਣੇ ਸੋਸ਼ਲ ਮੀਡੀਆ ‘ਤੇ ਕੇਂਦਰੀ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਦੇ ਨੁਮਾਇੰਦਿਆਂ ਤੇ ਕਿਸਾਨ ਸੰਗਠਨਾਂ ਦੇ ਨੁਮਾਇੰਦਿਆਂ ਵਿਚਾਲੇ ਉਨ੍ਹਾਂ ਦੀ ਮੰਗਾਂ ਨੂੰ ਲੈ ਕੇ ਚਲ ਰਿਹਾ ਗੱਲਬਾਤ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਹੁਣ ਹਸਪਤਾਲ ਤੋਂ ਵਾਪਸ ਆ ਚੁੱਕੇ ਹਨ ਅਤੇ ਅਸੀਂ ਉਨ੍ਹਾਂ ਦੇ ਛੇਤੀ ਤੋਂ ਛੇਤੀ ਪੂਰੇ ਤਰ੍ਹਾਂ ਤੋਂ ਸਿਹਤਮੰਦ ਹੋਣ ਦੀ ਕਾਮਨਾ ਕਰਦੇ ਹਨ। ਅਸੀਂ ਉਹਨਾਂ ਨੂੰ ਆਪਣਾ ਮਰਨ ਵਰਤ ਖਤਮ ਕਰਨ ਲਈ ਵੀ ਬੇਨਤੀ ਕਰਦੇ ਹਾਂ ਅਤੇ ਅਸੀਂ ਪਹਿਲਾਂ ਤੋਂ ਤੈਅ ਮਿਤੀ ਮੁਤਾਬਕ 4 ਮਈ ਨੂੰ ਸਵੇਰੇ 11 ਵਜੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਲਈ ਮੀਟਿੰਗ ਕਰਾਂਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।