ਫਤਿਹਗੜ੍ਹ ਸਾਹਿਬ, 6 ਅਪ੍ਰੈਲ,ਬੋਲੇ ਪੰਜਾਬ ਬਿਊਰੋ :
ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਸ਼ੰਭੂ ਅਤੇ ਖਨੌਰੀ ਬਾਰਡਰ ’ਤੋਂ ਕਿਸਾਨ ਮੋਰਚਿਆਂ ਨੂੰ ਹਟਾਉਣ ਦੇ ਸਰਕਾਰੀ ਫੈਸਲੇ ਦੇ ਵਿਰੋਧ ਵਿਚ ਕਿਸਾਨ ਮਹਾਪੰਚਾਇਤਾਂ ਹੋ ਰਹੀਆਂ ਹਨ।ਅੱਜ ਐਤਵਾਰ ਨੂੰ ਸਰਹਿੰਦ ਦੀ ਅਨਾਜ ਮੰਡੀ ਵਿਚ ਕਿਸਾਨ ਯੂਨੀਅਨ ਵੱਲੋਂ ਇਕ ਵੱਡੀ ਮਹਾਪੰਚਾਇਤ ਕਰਵਾਈ ਗਈ ਜਿਸ ਵਿਚ ਸੂਬਾ ਆਗੂ ਜਗਜੀਤ ਸਿੰਘ ਡੱਲੇਵਾਲ ਵੀ ਸ਼ਾਮਲ ਹੋਏ।
ਇਸ ਤੋਂ ਪਹਿਲਾਂ ਡੱਲੇਵਾਲ ਨੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਫਿਰ ਅਨਾਜ ਮੰਡੀ ਵਿਚ ਪਹੁੰਚ ਕੇ 131 ਦਿਨਾਂ ਤੋਂ ਚੱਲ ਰਹੀ ਆਪਣੀ ਭੁੱਖ ਹੜਤਾਲ ਨੂੰ ਖਤਮ ਕਰਨ ਦਾ ਐਲਾਨ ਕੀਤਾ।
ਉਨ੍ਹਾਂ ਦੱਸਿਆ ਕਿ ਇਕ ਪਾਸੇ ਸਰਕਾਰ ਮੀਟਿੰਗਾਂ ਲਈ ਸੱਦਾ ਭੇਜ ਰਹੀ ਹੈ, ਜਦਕਿ ਦੂਜੇ ਪਾਸੇ ਮੋਰਚਿਆਂ ’ਤੇ ਰਾਤ ਨੂੰ ਜ਼ਬਰਦਸਤੀ ਦੀ ਕਾਰਵਾਈ ਕਰ ਰਹੀ ਹੈ। ਡੱਲੇਵਾਲ ਨੇ ਆਰੋਪ ਲਾਇਆ ਕਿ ਸਰਕਾਰ ਕਿਸਾਨਾਂ ਨਾਲ ਵਾਅਦੇ ਕਰਕੇ ਪਿੱਠ ਪੋਲ ਰਹੀ ਹੈ। ਉਨ੍ਹਾਂ ਕਿਹਾ ਕਿ ਜਦ ਤੱਕ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਮੰਨਦੀ ਨਹੀਂ, ਤਦ ਤੱਕ ਇਹ ਸੰਘਰਸ਼ ਜਾਰੀ ਰਹੇਗਾ।
