ਨਵੀਂ ਦਿੱਲੀ, 6 ਅਪ੍ਰੈਲ,ਬੋਲੇ ਪੰਜਾਬ ਬਿਊਰੋ :
ਦਿੱਲੀ ਸਰਕਾਰ ਨੇ ਸ਼ਨੀਵਾਰ (5 ਮਾਰਚ) ਨੂੰ ਦਿੱਲੀ ਦੇ ਲੋਕਾਂ ਲਈ ਆਯੁਸ਼ਮਾਨ ਭਾਰਤ ਯੋਜਨਾ ਲਾਗੂ ਕਰ ਦਿੱਤੀ ਹੈ। ਹੁਣ ਪਹਿਲੇ ਪੜਾਅ ਵਿੱਚ 2.35 ਲੱਖ ਪਰਿਵਾਰਾਂ ਨੂੰ ਸ਼ਾਮਲ ਕੀਤਾ ਜਾਵੇਗਾ। ਦਿੱਲੀ ਦੇ ਸਿਹਤ ਮੰਤਰੀ ਪੰਕਜ ਕੁਮਾਰ ਸਿੰਘ ਨੇ ਕਿਹਾ ਕਿ ਰਜਿਸਟ੍ਰੇਸ਼ਨ 10 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਅਤੇ ਆਯੂਸ਼ਮਾਨ ਕਾਰਡ ਬਣਾਏ ਜਾਣਗੇ।
ਇਸ ਤਹਿਤ ਲੋਕਾਂ ਨੂੰ ਇਲਾਜ ਲਈ ਸਾਲਾਨਾ 10 ਲੱਖ ਰੁਪਏ ਤੱਕ ਦਾ ਮੁਫਤ ਬੀਮਾ ਮਿਲੇਗਾ। ਨਾਲ ਹੀ, ਸਰਕਾਰ ਦਿੱਲੀ ਵਿੱਚ 17,000 ਨਵੇਂ ਹਸਪਤਾਲ ਬੈਡ ਜੋੜੇਗੀ ਅਤੇ 400 ਆਯੁਸ਼ਮਾਨ ਸਿਹਤ ਕੇਂਦਰ (ਅਰੋਗਿਆ ਮੰਦਰ) ਬਣਾਏਗੀ। ਮੁੱਖ ਮੰਤਰੀ ਰੇਖਾ ਗੁਪਤਾ ਨੇ ਇਸ ਨੂੰ ਇਤਿਹਾਸਕ ਕਦਮ ਦੱਸਿਆ ਅਤੇ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕੀਤਾ।
