ਪਠਾਨਕੋਟ, 6 ਅਪ੍ਰੈਲ,ਬੋਲੇ ਪੰਜਾਬ ਬਿਊਰੋ :
ਪਠਾਨਕੋਟ ਜ਼ਿਲ੍ਹੇ ਵਿੱਚ 7 ਅਪ੍ਰੈਲ ਨੂੰ ਸਵਾਮੀ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਨ ਦੇ ਮੌਕੇ ’ਤੇ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਨੂੰ ਧਿਆਨ ਵਿੱਚ ਰੱਖਦਿਆਂ ਅਧਿਕਾਰੀਆਂ ਵੱਲੋਂ ਅੱਧੇ ਦਿਨ ਦੀ ਛੁੱਟੀ ਦੀ ਘੋਸ਼ਣਾ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਛੁੱਟੀ ਸਰਕਾਰੀ ਤੇ ਗੈਰ-ਸਰਕਾਰੀ ਸਕੂਲਾਂ ਸਮੇਤ ਸਾਰੇ ਵਿਦਿਅਕ ਸੰਸਥਾਨਾਂ ਵਿੱਚ ਲਾਗੂ ਰਹੇਗੀ।
ਸ਼ੋਭਾ ਯਾਤਰਾ ਵਿੱਚ ਵਿਦਿਆਰਥੀਆਂ ਅਤੇ ਕਰਮਚਾਰੀਆਂ ਦੀ ਭਾਗੀਦਾਰੀ ਦੇ ਚਲਦੇ, ਜ਼ਿਲ੍ਹੇ ਦੇ ਸਾਰੇ ਵਿਦਿਅਕ ਅਦਾਰਿਆਂ ਲਈ ਇਹ ਵਿਸ਼ੇਸ਼ ਛੁੱਟੀ ਰੱਖੀ ਗਈ ਹੈ।
