ਚੰਡੀਗੜ੍ਹ, 6 ਅਪ੍ਰੈਲ,ਬੋਲੇ ਪੰਜਾਬ ਬਿਊਰੋ:
ਅੰਮ੍ਰਿਤਸਰ ਦੇਹਾਤੀ ਪੁਲਿਸ ਨੇ ਪਾਕਿਸਤਾਨ ਤੋਂ ਆਏ ਹਥਿਆਰਾਂ ਅਤੇ ਨਕਦੀ ਦੀ ਖੇਪ ਸਮੇਤ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ।ਮੁਲਜ਼ਮ ਪਾਕਿਸਤਾਨ ਦੀ ਖੁਫੀਆ ਏਜੰਸੀ ISI ਲਈ ਕੰਮ ਕਰਦਾ ਸੀ। ਪੁਲੀਸ ਨੇ ਮੁਲਜ਼ਮ ਕੋਲੋਂ ਇੱਕ ਗਲਾਕ (9 ਐਮ.ਐਮ. ਪਿਸਤੌਲ), ਇੱਕ .30 ਕੈਲੀਬਰ ਪਿਸਤੌਲ, 3 ਮੈਗਜ਼ੀਨ ਅਤੇ 2,15,500 ਰੁਪਏ ਦੀ ਜਾਅਲੀ ਕਰੰਸੀ ਬਰਾਮਦ ਕੀਤੀ ਹੈ।
ਮੁਲਜ਼ਮ ਦੀ ਪਛਾਣ ਗੁਰਮਨ ਸਿੰਘ ਵਾਸੀ ਅੰਮ੍ਰਿਤਸਰ ਦਿਹਾਤੀ ਖੇਤਰ ਵਜੋਂ ਹੋਈ ਹੈ। ਪੁਲਸ ਨੇ ਉਸ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਲਦ ਹੀ ਪੁਲਸ ਮੁਲਜ਼ਮ ਨੂੰ ਅਦਾਲਤ ‘ਚ ਪੇਸ਼ ਕਰਕੇ ਪੁੱਛਗਿੱਛ ਲਈ ਰਿਮਾਂਡ ‘ਤੇ ਲੈ ਲਵੇਗੀ। ਪੂਰੇ ਮਾਮਲੇ ਦੀ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਸਾਂਝੀ ਕੀਤੀ ਹੈ।
