ਚੰਡੀਗੜ੍ਹ 7 ਅਪ੍ਰੈਲ ਬੋਲੇ ਪੰਜਾਬ ਬਿਊਰੋ :
8 ਨੂੰ ਚੰਡੀਗੜ੍ਹ ‘ਚ ਮੀਟਿੰਗ, ਚੋਣ ਤਰੀਕ ਤੈਅ ਹੋਵੇਗੀ, ਸੁਖਬੀਰ ਦੀ ਵਾਪਸੀ ‘ਤੇ ਸਸਪੈਂਸ
ਸ੍ਰੀਵਿਸਾਖੀ ਤੱਕ ਸ਼੍ਰੋਮਣੀ ਅਕਾਲੀ ਦਲ ਨੂੰ ਨਵਾਂ ਪ੍ਰਧਾਨ ਮਿਲ ਸਕਦਾ ਹੈ। ਇਸ ਸਬੰਧੀ ਪਾਰਟੀ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਨੇ 8 ਅਪ੍ਰੈਲ ਨੂੰ ਚੰਡੀਗੜ੍ਹ ਹੈੱਡਕੁਆਰਟਰ ਵਿਖੇ ਕਾਰਜਕਾਰਨੀ ਦੀ ਮੀਟਿੰਗ ਬੁਲਾਈ ਹੈ।
ਮੀਟਿੰਗ ਦੀ ਪ੍ਰਧਾਨਗੀ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਕਰਨਗੇ। ਮੀਟਿੰਗ ਦੀ ਜਾਣਕਾਰੀ ਡਾ: ਦਲਜੀਤ ਸਿੰਘ ਚੀਮਾ ਨੇ ਦਿੱਤੀ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ।
ਮੈਸੇਜ ਵਿੱਚ ਇਹ ਲਿਖਿਆ ਹੈ
ਦਲਜੀਤ ਸਿੰਘ ਚੀਮਾ ਵੱਲੋਂ ਸਾਂਝਾ ਕੀਤਾ ਗਿਆ ਪੋਸਟ- ਸ਼੍ਰੋਮਣੀ ਅਕਾਲੀ ਦਲ ਨੇ ਨਵੇਂ ਪ੍ਰਧਾਨ ਅਤੇ ਅਹੁਦੇਦਾਰਾਂ ਦੀ ਚੋਣ ਲਈ ਜਨਰਲ ਡੈਲੀਗੇਟ ਇਜਲਾਸ ਦੀਆਂ ਤਰੀਕਾਂ ਦਾ ਫੈਸਲਾ ਕਰਨ ਲਈ 8 ਅਪ੍ਰੈਲ ਨੂੰ ਬਾਅਦ ਦੁਪਹਿਰ 2 ਵਜੇ ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਵਰਕਿੰਗ ਕਮੇਟੀ ਦੀ ਮੀਟਿੰਗ ਬੁਲਾਈ ਹੈ। ਮੀਟਿੰਗ ਦੀ ਪ੍ਰਧਾਨਗੀ ਕਾਰਜਕਾਰੀ ਚੇਅਰਮੈਨ ਸ: ਬਲਵਿੰਦਰ ਸਿੰਘ ਨੇ ਕੀਤੀ।