ਪੀਰ ਮੁਹੰਮਦ ਨੇ ਦਿੱਤਾ ਅਕਾਲੀ ਦਲ ਤੋਂ ਅਸਤੀਫਾ

ਚੰਡੀਗੜ੍ਹ ਪੰਜਾਬ

2 ਦਸੰਬਰ ਦੇ ਹੁਕਮਾਂ ‘ਤੇ ਅਮਲ ਨਾ ਹੋਣ ਕਾਰਨ ਉਹ ਨਾਰਾਜ਼ ਸਨ

ਚੰਡੀਗੜ੍ਹ 7 ਅਪ੍ਰੈਲ ,ਬੋਲੇ ਪੰਜਾਬ ਬਿਊਰੋ :

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣੇ ਅਸਤੀਫੇ ‘ਚ ਪਾਰਟੀ ਦੀ ਅਗਵਾਈ ਅਤੇ ਦਿਸ਼ਾ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਲਈ ਸਰਵਉੱਚ ਹੈ।

ਪੀਰ ਮੁਹੰਮਦ ਨੇ ਆਪਣੇ ਅਸਤੀਫ਼ੇ ਪੱਤਰ ਵਿੱਚ ਸਵਾਲ ਉਠਾਇਆ ਹੈ ਕਿ 2 ਦਸੰਬਰ ਦੇ ਹੁਕਮਾਂ ਨੂੰ ਪਹਿਲਾਂ ਵਾਂਗ ਲਾਗੂ ਕਿਉਂ ਨਹੀਂ ਕੀਤਾ ਗਿਆ। ਉਨ੍ਹਾਂ ਨਾਰਾਜ਼ਗੀ ਜ਼ਾਹਰ ਕੀਤੀ ਕਿ ਸੱਤ ਮੈਂਬਰੀ ਕਮੇਟੀ ਦੇ ਗਠਨ ਤੋਂ ਬਾਅਦ ਜਥੇਦਾਰਾਂ ਨੂੰ ਪਾਸੇ ਕਰ ਦਿੱਤਾ ਗਿਆ।

ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਘਟਨਾਵਾਂ ਕਾਰਨ ਹਰਜਿੰਦਰ ਸਿੰਘ ਧਾਮੀ ਨੇ ਵੀ ਅਸਤੀਫਾ ਦੇ ਦਿੱਤਾ ਸੀ। ਏਕਤਾ ਦਾ ਸੱਦਾ ਦਿੰਦਿਆਂ ਪੀਰ ਮੁਹੰਮਦ ਨੇ ਪਾਰਟੀ ਲੀਡਰਸ਼ਿਪ ਵੱਲੋਂ ਧਾਰਮਿਕ ਫੈਸਲਿਆਂ ਨੂੰ ਸੰਭਾਲਣ ਦੇ ਤਰੀਕੇ ‘ਤੇ ਅਸੰਤੁਸ਼ਟੀ ਪ੍ਰਗਟ ਕੀਤੀ ਅਤੇ ਪੰਥਕ ਸ਼ਕਤੀਆਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।