ਚੰਡੀਗੜ੍ਹ 7 ਅਪ੍ਰੈਲ ,ਬੋਲੇ ਪੰਜਾਬ ਬਿਊਰੋ :
ਪੀ ਡਬਲਿਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਮੱਖਣ ਸਿੰਘ ਵਾਹਿਦਪੁਰੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੀ ਜਾਣਕਾਰੀ ਦਿੰਦਿਆਂ ਸੂਬਾ ਜਨਰਲ ਸਕੱਤਰ ਫੁੱਮਣ ਸਿੰਘ ਕਾਠਗੜ੍ਹ ਤੇ ਸੀਨੀਅਰ ਮੀਤ ਪ੍ਰਧਾਨ ਬਲਰਾਜ ਮੌੜ ਨੇ ਦੱਸਿਆ ਕਿ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵੱਲੋਂ
ਮਿਤੀ 10 ਅਪ੍ਰੈਲ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਕੀਤੀ ਜਾ ਰਹੀ ਵਿਸ਼ਾਲ ਸੂਬਾ ਪੱਧਰੀ ਰੈਲੀ ਦੀ ਤਿਆਰੀ ਸਬੰਧੀ ਵਿਚਾਰ-ਚਰਚਾ ਕੀਤੀ ਗਈ। ਵੱਖ-ਵੱਖ ਜਿਲਿਆਂ ਦੇ ਪ੍ਰਧਾਨ/ ਸਕੱਤਰਾਂ ਵੱਲੋਂ ਪੰਜਾਬ ਭਰ ਵਿੱਚੋਂ ਵੱਡੀ ਗਿਣਤੀ ਵਿੱਚ ਫੀਲਡ ਕਾਮਿਆ ਦੀ ਰੈਲੀ ਵਿਚ ਸ਼ਮੂਲੀਅਤ ਕਰਨ ਲਈ ਵਰਕਰਾਂ ਦਾ ਕੋਟਾ ਲਗਾਇਆ ਗਿਆ ਜਥੇਬੰਦੀ ਆਗੂਆਂ ਦਰਸ਼ਨ ਚੀਮਾ ਹਰਪ੍ਰੀਤ ਗਰੇਵਾਲ, ਲਖਵਿੰਦਰ ਖਾਨਪੁਰ,ਦਰਸ਼ਨ ਨੰਗਲ, ਸੁਖਦੇਵ ਜਾਜਾ, ਲਖਵੀਰ ਭਾਗੀਬਾਂਦਰ

ਬਲਜਿੰਦਰ ਗਰੇਵਾਲ, ਸਤਨਾਮ ਸਿੰਘ,ਅਮਰਜੀਤ ਕੁਮਾਰ, ਸਤਨਾਮ ਸਿੰਘ,ਨੇਕ ਚੰਦ,ਪੁਸ਼ਵਿੰਦਰ ਕੁਮਾਰ ਅਮਰੀਕ ਸਿੰਘ,ਰਾਮ ਲੁਭਾਇਆ ਰੋਪੜ,ਸਤਿਅਮ ਮੋਗਾ, ਹਰਪ੍ਰੀਤ ਸਿੰਘ ਗਰੇਵਾਲ, ਵਿਨੋਦ ਕੁਮਾਰ ਗੜਸ਼ੰਕਰ,ਲਖਵਿੰਦਰ ਖਾਨਪੁਰ,ਸੁਖਬੀਰ ਸਿੰਘ ਢੀਂਡਸਾ ਰਾਜਪਾਲ ਸਿੰਘ ਲਸੋਈ,ਹਰਨੇਕ ਗਹਿਰੀ, ਸੰਜੀਵ ਕੌਂਡਲ,ਹਰਜੀਤ ਸਿੰਘ ਮੋਗਾ,ਦਰਸ਼ਨ ਸ਼ਰਮਾ , ਨੇ ਕਿਹਾ ਕਿ ਪੰਜਾਬ ਸਰਕਾਰ ਦੇ ਤਿੰਨ ਸਾਲ ਤੋਂ ਉੱਪਰ ਸਮਾਂ ਲੰਘ ਜਾਣ ਦੇ ਬਾਵਜੂਦ ਵੀ ਮੁਲਾਜ਼ਮਾਂ ਦੀਆਂ ਮੰਗਾਂ ਬਾਰੇ ਟਾਲ ਮਟੋਲ ਕੀਤੀ ਜਾ ਰਹੀ ਹੈ ਮੁਲਾਜ਼ਮਾਂ ਦੀਆਂ ਮੰਗਾਂ ਜਿਵੇਂ ਸਮੂਹ ਵਿਭਾਗਾਂ ਦੇ ਹਰ ਤਰਾਂ ਦੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨਾ, ਪੁਨਗਠਨ ਦੇ ਨਾਮ ਹੇਠ ਖਤਮ ਕੀਤੀਆਂ ਹਜ਼ਾਰਾਂ ਅਸਾਮੀਆਂ ਰੈਗੂਲਰ ਦੇ ਆਧਾਰ ਤੇ ਭਰਨਾ, ਆਂਗਣਵਾੜੀ ਵਰਕਰਾਂ/ ਹੈਲਪਰਾਂ, ਮਿਡ ਡੇ ਮੀਲ, ਆਸ਼ਾ ਵਰਕਰਾਂ/ ਫੈਸਿਲੀਟੇਟਰਾਂ ਦੇ ਹੋ ਰਹੇ ਸ਼ੋਸ਼ਣ ਨੂੰ ਬੰਦ ਕਰਦਿਆਂ ਮਾਣ ਭੱਤਾ/ ਇੰਨਸੈਨਟਿਵ ਦੀ ਥਾਂ ਸਰਕਾਰੀ ਮੁਲਾਜ਼ਮ ਮੰਨਦਿਆਂ ਬਣਦੀ ਮੁੱਢਲੀ ਤਨਖਾਹ ਲਾਗੂ ਕਰਵਾਉਣ, 1-1-2004 ਤੋਂ ਤੋਂ ਬਾਅਦ ਨਿਯੁਕਤ ਸਰਕਾਰੀ ਮੁਲਾਜ਼ਮਾਂ ਤੇ ਕੰਟਰੀਬਿਊਟਰੀ ਪੈਨਸ਼ਨ ਸਕੀਮ ਰੱਦ ਕਰਕੇ ਪੁਰਾਣੀ ਪੈਨਸ਼ਨ ਸਕੀਮ ਪੂਰਣ ਤੌਰ ਤੇ ਲਾਗੂ ਕਰਵਾਉਣ, ਰਹਿੰਦੇ ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਹਿਕਾਰੀ ਅਦਾਰਿਆਂ ਦੇ ਮੁਲਾਜ਼ਮਾਂ ਤੇ ਵੀ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਆਦਿ ਮੰਗਾਂ ਨੂੰ ਹੱਲ ਕਰਵਾਉਣ ਲਈ 10 ਅਪ੍ਰੈਲ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਭਰਮੀ ਰੋਸ ਰੈਲੀ ਕੀਤੀ ਜਾ ਰਹੀ ਹੈ।ਜਥੇਬੰਦੀ ਆਗੂ ਕਿਸ਼ੋਰ ਚੰਦ ਗਾਜ ਨੇ ਕਿਹਾ ਕਿ ਮੀਟਿੰਗ ਵਿੱਚ ਫੀਲਡ ਐਂਡ ਵਰਕਸ਼ਾਪ ਵਰਕਰਜ ਯੂਨੀਅਨ ਦਾ ਮੁਲਾਜ਼ਮਾਂ ਨੇ ਹਰ ਜਿਲੇ ਵਿੱਚੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ ਸੁਬਾਈ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਮੁਲਾਜ਼ਮਾਂ ਦੇ ਮਸਲਿਆਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇ।