7 ਮਈ ਨੂੰ ਨਗਰ ਕੌਂਸਲ ਦਫਤਰ ਅੱਗੇ ਦਿੱਤਾ ਜਾਵੇਗਾ ਰੋਸ ਧਰਨਾ ਤੇ ਸ਼ਹਿਰ ਵਿੱਚ ਕੀਤਾ ਜਾਵੇਗਾ ਰੋਸ ਮੁਜ਼ਾਹਰਾ
ਸ੍ਰੀ ਚਮਕੌਰ ਸਾਹਿਬ,7 ਅਪ੍ਰੈਲ ,ਬੋਲੇ ਪੰਜਾਬ ਬਿਊਰੋ :
ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਰਜਿ ਸੰਬੰਧਿਤ ਇਫਟੂ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਸ੍ਰੀ ਵਿਸ਼ਵਕਰਮਾ ਭਵਨ ਵਿਖੇ ਪ੍ਰਧਾਨ ਬਲਵਿੰਦਰ ਸਿੰਘ ਭੈਰੋ ਮਾਜਰਾ ਦੀ ਪ੍ਰਧਾਨਗੀ ਹੇਠ ਹੋਈ ।ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਜਨਰਲ ਸਕੱਤਰ ਮਿਸਤਰੀ ਮਨਮੋਹਨ ਸਿੰਘ ਕਾਲਾ ਨੇ ਦੱਸਿਆ ਕਿ 14 ਅਪ੍ਰੈਲ ਨੂੰ ਨਵੇਂ ਲੇਬਰ ਚੌਂਕ ਵਿਖੇ ਵਿਸਾਖੀ ਤੇ ਡਾਕਟਰ ਭੀਮ ਰਾਓ ਅੰਬੇਦਕਰ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਜਾਵੇਗਾ। ਮੀਟਿੰਗ ਵਿੱਚ 1 ਮਈ ਦਾ ਕੌਮਾਂਤਰੀ ਮਜ਼ਦੂਰ ਦਿਹਾੜਾ ਸਾਮਰਾਜੀ ਵਿਰੋਧੀ ਦਿਵਸ ਵਜੋਂ ਲੇਬਰ ਚੌਂਕ ਵਿਖੇ ਮਨਾਇਆ ਜਾਵੇਗਾ। ਇਸ ਮੌਕੇ ਦੁਪਹਿਰ ਤੋਂ ਬਾਅਦ ਤੇ ਤਿੰਨ ਵੂਜੇ ਮਜ਼ਦੂਰਾਂ ਦੀਆਂ ਮੰਗਾਂ ਤੇ ਸਾਮਰਾਜੀ ਦਾਬਾ ਵਿਸ਼ੇ ਤੇ ਕਾਂਨਫਰੰਸ ਕੀਤੀ ਜਾਵੇਗੀ ।ਮਜ਼ਦੂਰਾਂ ਦੀ ਅਜੌਕੀ ਹਾਲਤ ਤੇ ਵਿਸ਼ੇਸ਼ ਨਾਟਕ ਖੇਡੇ ਜਾਣਗੇ। ਮੀਟਿੰਗ ਵਿੱਚ ਫੈਸਲਾ ਕੀਤਾ ਕਿ ਅਧੂਰੇ ਪਏ ਲੇਬਰ ਚੌਂਕ ਨੂੰ ਮੁਕੰਮਲ ਕਰਾਉਣ, ਬਿਜਲੀ, ਪਾਣੀ ਦਾ ਪ੍ਰਬੰਧ ਕਰਨ ਅਤੇ ਨਵੇਂ ਬਾਥਰੂਮਾਂ ਦੇ ਲੈਂਟਰਾਂ ਵਿੱਚ ਆਈਆਂ ਤਰੇੜਾਂ ਪੈਣ, ਮਜ਼ਦੂਰਾਂ ਦੀ ਰਜਿਸਟ੍ਰੇਸ਼ਨ, ਲਾਭਪਾਤਰੀ ਕਾਪੀਆਂ ਨਿਊ ਕਰਨ, ਮਜ਼ਦੂਰਾਂ ਦੀਆਂ ਹੋਰ ਮੰਗਾਂ ਸਬੰਧੀ ਸਥਾਨਕ ਪ੍ਰਸ਼ਾਸਨ ,ਕਾਰਜ ਸਾਧਕ ਅਫਸਰ ਸਮੇਤ ਹਲਕੇ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਨੂੰ ਕਈ ਵਾਰ ਜਥੇਬੰਦੀ ਵੱਲੋਂ ਮੰਗ ਪੱਤਰ ਦਿੱਤੇ ਜਾ ਚੁੱਕੇ ਹਨ। ਪ੍ਰੰਤੂ ਅੱਜ ਤੱਕ ਨਾ ਹੀ ਬਾਥਰੂਮਾਂ ਦੇ ਲੈਂਟਰ ਦੀਆਂ ਤਰੇੜਾਂ ਦੀ ਜਾਂਚ ਕੀਤੀ ਗਈ ਅਤੇ ਨਾ ਹੀ ਮਜ਼ਦੂਰਾਂ ਨੂੰ ਕੋਈ ਸਹੂਲਤਾਂ ਦਿੱਤੀਆਂ ਗਈਆਂ, ਜਿਸ ਕਾਰਨ ਅੱਜ ਮਜ਼ਦੂਰ ਸੜਕਾਂ ਤੇ ਰੁਲਨ ਲਈ ਮਜਬੂਰ ਹਨ। ਜਥੇਬੰਦੀ ਨੇ ਫੈਸਲਾ ਕੀਤਾ ਕਿ ਨਗਰ ਕੌਂਸਲ ਵੱਲੋਂ ਬੁਨਿਆਦੀ ਸਹੂਲਤਾਂ ਸਮੇਤ ਮੰਗਾਂ ਦਾ ਨਿਪਟਾਰਾ ਨਾ ਕੀਤਾ ਤਾਂ ਜਥੇਬੰਦੀ 7 ਮਈ ਨੂੰ ਨਗਰ ਕੌਂਸਲ ਦੇ ਕਾਰਜ਼ ਸਾਧਕ ਅਫਸਰ ਵਿਰੁੱਧ ਧਰਨਾ ਦੇ ਕੇ ਸ਼ਹਿਰ ਵਿੱਚ ਰੋਸ ਮਾਰਚ ਕੀਤਾ ਜਾਵੇਗਾ। ਜਿਸ ਦੀ ਜਿੰਮੇਵਾਰ ਜੀ ਕਾਰਜ ਸਾਧਕ ਅਫਸਰ ਤੇ ਪੰਜਾਬ ਸਰਕਾਰ ਦੀ ਹੋਵੇਗੀ। ਮੀਟਿੰਗ ਵਿੱਚ ਚੇਅਰਮੈਨ ਦਲਵੀਰ ਸਿੰਘ ਜਟਾਣਾ, ਸੀਨੀਅਰ ਮੀਤ ਪ੍ਰਧਾਨ ਅੰਗਰੇਜ ਸਿੰਘ, ਗੁਲਾਬ ਚੰਦ ਚੌਹਾਨ, ਮੀਤ ਪ੍ਰਧਾਨ ਦੇਵਿੰਦਰ ਸਿੰਘ ਰਾਜੂ ,ਹਰਮੀਤ ਸਿੰਘ, ਪ੍ਰੈਸ ਸਕੱਤਰ ਸਤਵਿੰਦਰ ਸਿੰਘ ਨੀਟਾ ,ਵਿੱਤ ਸਕੱਤਰ ਗੁਰਮੇਲ ਸਿੰਘ, ਬਹਾਦਰ ਸਿੰਘ ਜਟਾਣਾ ,ਓੰਕਾਰ ਸਿੰਘ ,ਗੋਲਡੀ ਮਲਾਗਰ ਸਿੰਘ ਸਲਾਹਕਾਰ ਆਦਿ ਹਾਜ਼ਰ ਸਨ ।