ਮੋਗਾ 7 ਅਪ੍ਰੈਲ,ਬੋਲੇ ਪੰਜਾਬ ਬਿਊਰੋ :
ਮੋਗਾ ਵਿੱਚ ਦੇਰ ਰਾਤ ਇੱਕ ਤੇਜ਼ ਰਫ਼ਤਾਰ ਸਵਿਫ਼ਟ ਕਾਰ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ। ਕਾਰ ‘ਚ ਸਵਾਰ ਤਿੰਨ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਰਾਹਗੀਰਾਂ ਨੇ ਉਨ੍ਹਾਂ ਨੂੰ ਬਚਾਉਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਤਿੰਨੋਂ ਨੌਜਵਾਨ ਬਚ ਨਾ ਸਕੇ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕਾਂ ‘ਚ ਇਕ ਨੌਜਵਾਨ ਦਾ 13 ਅਪ੍ਰੈਲ ਨੂੰ ਵਿਆਹ ਹੋਣਾ ਸੀ।
ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਗੱਡੀ ਨੂੰ ਕਬਜ਼ੇ ‘ਚ ਲੈ ਲਿਆ ਅਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਮੋਰਚਰੀ ‘ਚ ਰਖਵਾਇਆ।