4 ਪੁਲਿਸ ਅਧਿਕਾਰੀ ਦੋਸ਼ੀ ਕਰਾਰ, 2 ਬਰੀ, ਲੋਕਾਂ ਨੂੰ ਫਸਾਉਣ ਲਈ ਮੰਗੇ ਸਨ ਪੈਸੇ
ਮੋਗਾ 7 ਅਪ੍ਰੈਲ ,ਬੋਲੇ ਪੰਜਾਬ ਬਿਊਰੋ :
18 ਸਾਲ ਪੁਰਾਣੇ ਮੋਗਾ ਸੈਕਸ ਸਕੈਂਡਲ ਮਾਮਲੇ ‘ਚ ਅੱਜ (7 ਅਪ੍ਰੈਲ) ਨੂੰ ਮੋਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਵੱਲੋਂ ਫੈਸਲਾ ਸੁਣਾਇਆ ਜਾਵੇਗਾ। ਇਸ ਮਾਮਲੇ ਵਿੱਚ ਚਾਰ ਪੁਲਿਸ ਅਧਿਕਾਰੀ ਪਹਿਲਾਂ ਹੀ ਦੋਸ਼ੀ ਠਹਿਰਾਏ ਜਾ ਚੁੱਕੇ ਹਨ। ਇਨ੍ਹਾਂ ਵਿੱਚੋਂ ਮੋਗਾ ਦੇ ਤਤਕਾਲੀ ਐਸਐਸਪੀ ਦਵਿੰਦਰ ਸਿੰਘ ਗਰਚਾ ਅਤੇ ਸਾਬਕਾ ਐਸਪੀ ਹੈੱਡ ਕੁਆਟਰ ਮੋਗਾ ਪਰਮਦੀਪ ਸਿੰਘ ਸੰਧੂ ਨੂੰ ਪੀਸੀ ਐਕਟ ਦੀ ਧਾਰਾ 1 ਅਤੇ 2 ਤਹਿਤ ਸਜ਼ਾ ਸੁਣਾਈ ਜਾਵੇਗੀ।
ਸਾਬਕਾ ਐਸਐਚਓ ਮੋਗਾ ਰਮਨ ਕੁਮਾਰ ਅਤੇ ਥਾਣਾ ਸਦਰ ਮੋਗਾ ਦੇ ਸਾਬਕਾ ਇੰਸਪੈਕਟਰ ਅਮਰਜੀਤ ਸਿੰਘ ਨੂੰ ਆਈਪੀਸੀ ਦੀ ਧਾਰਾ 384 ਤਹਿਤ ਸਜ਼ਾ ਸੁਣਾਈ ਜਾਵੇਗੀ। ਜਦਕਿ ਅਮਰਜੀਤ ਸਿੰਘ ਨੂੰ ਵੀ ਧਾਰਾ 511 ਤਹਿਤ ਦੋਸ਼ੀ ਕਰਾਰ ਦਿੱਤਾ ਗਿਆ ਹੈ।ਇਸ ਕੇਸ ਵਿੱਚ 10 ਵਿਅਕਤੀਆਂ ਨੂੰ ਮੁਲਜ਼ਮ ਬਣਾਇਆ ਗਿਆ ਸੀ। ਅਕਾਲੀ ਆਗੂ ਤੋਤਾ ਸਿੰਘ ਦੇ ਪੁੱਤਰ ਬਰਜਿੰਦਰ ਸਰਫ ਉਰਫ ਮੱਖਣ ਬਰਾੜ ਅਤੇ ਸੁਖਰਾਜ ਸਿੰਘ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਗਿਆ ਹੈ।