ਐਮ ਐਲ ਏ ਕੁਲਵੰਤ ਸਿੰਘ ਵੱਲੋਂ ਸਰਕਾਰੀ ਕੰਨਿਆ ਸਕੂਲ ਸੁਹਾਣਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਸੁਹਾਣਾ ਵਿਖੇ 21.80 ਲੱਖ ਰੁਪਏ ਦੇ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ ਗਏ

ਪੰਜਾਬ

ਪੰਜਾਬ ਸਰਕਾਰ ਸਰਜਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਦੇ ਮਿਆਰ ਮੁਹਈਆ ਕਰਵਾਉਣ ਲਈ ਦ੍ਰਿੜ ਸੰਕਲਪ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 9 ਅਪ੍ਰੈਲ ,ਬੋਲੇ ਪੰਜਾਬ ਬਿਊਰੋ :
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਸਿੱਖਿਆ ਕ੍ਰਾਂਤੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਦੇ ਤਹਿਤ ਪੰਜਾਬ ਦੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਖੇ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
      ਇਸ ਲੜੀ ਦੇ ਤਹਿਤ ਐਸ.ਏ.ਐਸ. ਨਗਰ ਮੋਹਾਲੀ ਸ਼ਹਿਰ ਵਿੱਚ ਪੈਂਦੇ ਸਰਕਾਰੀ ਕੰਨਿਆ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਪਿੰਡ ਸੋਹਾਣਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਸੋਹਾਣਾ ਵਿੱਖੇ ਪੰਜਾਬ ਸਰਕਾਰ ਵੱਲੋਂ 21.80 ਲੱਖ ਰੁਪਏ ਦੀ ਲਾਗਤ ਨਾਲ ਮੁਹੱਈਆ ਕਰਵਾਈਆਂ ਵੱਖ-ਵੱਖ ਸਹੂਲਤਾਂ ਜਿਵੇਂ ਕਿ ਕਲਾਸਰੂਮ, ਖ਼ੇਡ ਮੈਦਾਨ, ਟੁਆਇਲਟਸ ਆਦਿ ਦਾ ਉਦਘਾਟਨ ਅੱਜ ਹਲਕਾ ਵਿਧਾਇਕ ਸ. ਕੁਲਵੰਤ ਸਿੰਘ ਵੱਲੋਂ ਇਨ੍ਹਾਂ ਸਕੂਲਾਂ ਵਿੱਚ ਹੋਏ ਵੱਖ-ਵੱਖ ਪ੍ਰੋਗਰਾਮਾਂ ਦੌਰਾਨ ਕੀਤਾ ਗਿਆ।
     ਸਰਕਾਰੀ ਕੰਨਿਆ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਸੋਹਾਣਾ ਵਿੱਖੇ 9.55 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਗਏ ਆਧੁਨਿਕ ਸਮਾਰਟ ਕਲਾਸਰੂਮ, 1.5 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਗਏ ਬੈਡਮਿੰਟਨ ਕੋਰਟ ਅਤੇ ਲਗਭੱਗ 1.20 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਟੁਆਇਲਟ ਬਲਾਕ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਸੋਹਾਣਾ ਵਿੱਖੇ 9.55 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਸਮਾਰਟ ਕਲਾਸਰੂਮ ਦਾ ਉਦਘਾਟਨ ਕਰਕੇ ਇਨ੍ਹਾਂ ਨੂੰ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ ਉਨ੍ਹਾਂ ਦੇ ਸਪੁਰਦ ਕੀਤਾ।
ਇਸ ਮੌਕੇ ਤੇ ਬੋਲਦੇ ਹੋਏ ਹਲਕਾ ਵਿਧਾਇਕ ਕੁਲਵੰਤ ਸਿੰਘ ਵੱਲੋਂ ਕਿਹਾ ਗਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜੋ ਕਹਿੰਦੀ ਹੈ, ਉਹ ਕਰਦੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਦੇਸ਼ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਉਸ ਦੇਸ਼ ਦੇ ਨਿਵਾਸੀਆਂ ਦਾ ਸਿਹਤਮੰਦ ਅਤੇ ਸਿੱਖਿਅਕ ਹੋਣਾ ਜਰੂਰੀ ਹੈ। ਇਸ ਲੀਹ ਤੇ ਚਲਦੇ ਹੋਏ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਵਿੱਚ ਸਿਹਤ ਸੇਵਾਵਾਂ ਅਤੇ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਜਿਸ ਦੇ ਤਹਿਤ ਸ. ਭਗਵੰਤ ਸਿੰਘ ਮਾਨ, ਮਾਨਯੋਗ ਮੁੱਖ ਮੰਤਰੀ ਪੰਜਾਬ ਜੀ ਦੀ ਅਗਵਾਈ ਹੇਠ ਪੰਜਾਬ ਵਿੱਚ ਹੁਣ ਤੱਕ 881 ਦੇ ਕਰੀਬ ਆਮ ਆਦਮੀ ਕਲੀਨਿਕ ਖੋਲੇ ਜਾ ਚੁੱਕੇ ਹਨ ਜਿਸ ਨਾਲ ਹਰ 3-4 ਕਿੱਲੋਮੀਟਰ ਦੇ ਘੇਰੇ ਵਿੱਚ ਇੱਕ ਆਮ ਆਦਮੀ ਕਲੀਨਿਕ ਦੀਆਂ ਸੇਵਾਵਾਂ ਉਪਲੱਬਧ ਹਨ। ਸਿੱਖਿਆ ਦੇ ਖ਼ੇਤਰ ਵਿੱਚ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਹੋਰ ਬਿਹਤਰ ਤੇ ਪੰਜਾਬ ਦੇ ਬੱਚਿਆਂ ਦਾ ਭਵਿੱਖ ਸੁਰੱਖਿਅਤ ਅਤੇ ਵਧੀਆ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਦਾ ਆਗਾਜ਼ ਕੀਤਾ ਗਿਆ। ਜਿਸ ਤਹਿਤ ਪੰਜਾਬ ਦੇ ਸਰਕਾਰੀ ਸਕੂਲ ਕਿਸ ਤਰ੍ਹਾਂ ਪ੍ਰਾਈਵੇਟ ਸਕੂਲਾਂ ਵਾਂਗ ਵਿਦਿਆਰਥੀਆਂ ਨੂੰ ਆਧੁਨਿਕ ਸਹੂਲਤਾਂ ਦੇ ਰਹੇ ਹਨ ਇਹ ਗੱਲ ਪੰਜਾਬ ਦੇ ਹਰ ਬੱਚੇ ਬੱਚੇ ਅਤੇ ਉਨ੍ਹਾਂ ਦੇ ਮਾਪਿਆਂ ਤੱਕ ਪਹੁੰਚਾ ਰਹੀ ਹੈ ਅਤੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੇ ਦਾਖ਼ਲੇ ਵੱਧ ਤੋਂ ਵੱਧ ਕਰਵਾਉਣ ਲਈ ਉਤਸ਼ਾਹਿਤ ਕਰ ਰਹੀ ਹੈ। ਪੰਜਾਬ ਦੇ ਸਰਕਾਰੀ ਸਕੂਲ ਹੁਣ ਕਿਸੇ ਪ੍ਰਾਈਵੇਟ ਸਕੂਲ ਨਾਲੋਂ ਘੱਟ ਨਹੀਂ ਹਨ।
ਇਸ ਮੌਕੇ ਸ੍ਰੀਮਤੀ ਦਮਨਦੀਪ ਕੌਰ ਪੀ.ਸੀ.ਐਸ. ਐਸ.ਡੀ.ਐਮ. ਮੋਹਾਲੀ, ਡਾ. ਗਿੰਨੀ ਦੁੱਗਲ ਡੀ.ਈ.ਓ. ਸੈਕੰਡਰੀ, ਸ੍ਰੀ ਦਰਸ਼ਣਜੀਤ ਸਿੰਘ ਡੀ.ਈ.ਓ. ਪ੍ਰਾਇਮਰੀ, ਸ੍ਰੀਮਤੀ ਹਿਮਾਂਸ਼ੂ ਢੰਡ ਪ੍ਰਿੰਸੀਪਲ, ਸ੍ਰੀ ਦਵਿੰਦਰ ਸਿੰਘ ਹੈੱਡ ਟੀਚਰ, ਕੁਲਦੀਪ ਸਿੰਘ ਸਮਾਣਾ, ਡਾ. ਕੁਲਦੀਪ ਸਿੰਘ, ਹਰਪਾਲ ਸਿੰਘ ਚੰਨਾ, ਹਰਸੰਗਤ ਸਿੰਘ ਸੋਹਾਣਾ, ਕਮਲਜੀਤ ਕੌਰ, ਸੁਸ਼ੀਲ ਕੁਮਾਰ ਅੱਤਰੀ, ਕੋਮਲ, ਤਰਨਜੀਤ ਕੌਰ, ਬੰਤ ਸਿੰਘ, ਪਰਮਿੰਦਰ ਸਿੰਘ ਬੈਦਵਾਣ, ਅਰੁਣ ਗੋਇਲ, ਰਜੀਵ ਵਸ਼ਿਸ਼ਟ, ਹਰਮੇਸ਼ ਸਿੰਘ ਐਮ.ਸੀ. ਕੁੰਬੜਾ, ਜਸਪਾਲ ਸਿੰਘ, ਅਵਤਾਰ ਸਿੰਘ ਮੌਲੀ, ਤਰਲੋਚਨ ਸਿੰਘ ਮਟੌਰ, ਮਨਦੀਪ ਮਟੌਰ, ਗੁਰਸੇਵਕ ਸਿੰਘ ਸਰਪੰਚ ਮੌਲੀ, ਸਤਵਿੰਦਰ ਸਿੰਘ ਮਿੱਠੂ, ਸਾਬਕਾ ਸਰਪੰਚ ਮੌਲੀ, ਹਰਬਿੰਦਰ ਸਿੰਘ ਸੈਣੀ ਬਲਾਕ ਪ੍ਰਧਾਨ, ਆਰ.ਪੀ. ਸ਼ਰਮਾ, ਅਕਬਿੰਦਰ ਸਿੰਘ ਗੋਸਲ, ਅਵਤਾਰ ਸਿੰਘ ਝਾਂਮਪੁਰ ਹਾਜ਼ਰ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।