ਦਿੱਲੀ ਤੋਂ ਲੁਧਿਆਣਾ ਆ ਰਹੀ ਸਵਾਰੀਆਂ ਨਾਲ ਭਰੀ ਰੋਡਵੇਜ ਦੀ ਬੱਸ ਹਾਦਸੇ ਦੀ ਸ਼ਿਕਾਰ, ਕਈ ਜ਼ਖ਼ਮੀ

ਚੰਡੀਗੜ੍ਹ ਨੈਸ਼ਨਲ ਪੰਜਾਬ

ਕਰਨਾਲ, 9 ਅਪ੍ਰੈਲ,ਬੋਲੇ ਪੰਜਾਬ ਬਿਊਰੋ :
ਕਰਨਾਲ ‘ਚ ਪੰਜਾਬ ਰੋਡਵੇਜ਼ ਦੀ ਬੱਸ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਦਿੱਲੀ ਤੋਂ ਲੁਧਿਆਣਾ ਆ ਰਹੀ ਸਵਾਰੀਆਂ ਨਾਲ ਭਰੀ ਬੱਸ ਕਰੇਨ ਨਾਲ ਟਕਰਾ ਗਈ। ਇਸ ਹਾਦਸੇ ਤੋਂ ਬਾਅਦ ਹਾਈਵੇਅ ‘ਤੇ ਚੀਕ ਚਿਹਾੜਾ ਮੱਚ ਗਿ
ਜਾਣਕਾਰੀ ਅਨੁਸਾਰ ਪੰਜਾਬ ਰੋਡਵੇਜ਼ ਦੀ ਇਹ ਬੱਸ ਦਿੱਲੀ ਤੋਂ ਲੁਧਿਆਣਾ ਆ ਰਹੀ ਸੀ। ਬੀਤੀ ਰਾਤ ਜਦੋਂ ਇਹ ਬੱਸ ਹਰਿਆਣਾ ਦੇ ਕਰਨਾਲ ਕੋਲ ਪੁੱਜੀ ਤਾਂ ਉੱਥੇ ਰਿਉਂਦ ਰੋਡ ਦੀ ਉਸਾਰੀ ਦਾ ਕੰਮ ਚੱਲ ਰਿਹਾ ਸੀ, ਜਿਸ ਕਾਰਨ ਬੱਸ ਮੋੜ ਲੈ ਰਹੀ ਸੀ ਕਿ ਅਚਾਨਕ ਕਰੇਨ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਡਰਾਈਵਰ ਵਿਚਕਾਰ ਹੀ ਫਸ ਗਿਆ, ਜਿਸ ਨੂੰ ਮੌਕੇ ‘ਤੇ ਪਹੁੰਚੇ ਪੁਲਸ ਮੁਲਾਜ਼ਮਾਂ ਅਤੇ ਲੋਕਾਂ ਨੇ ਬੜੀ ਮੁਸ਼ਕਲ ਨਾਲ ਬਾਹਰ ਕੱਢਿਆ।
ਹਾਦਸੇ ‘ਚ 10 ਤੋਂ 15 ਲੋਕ ਜ਼ਖਮੀ ਹੋ ਗਏ, ਜਿਨ੍ਹਾਂ ‘ਚੋਂ 3-4 ਲੋਕਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਹਾਦਸੇ ਤੋਂ ਬਾਅਦ ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਦੂਜੇ ਪਾਸੇ ਕਰੇਨ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਹਾਦਸੇ ਕਾਰਨ ਆਵਾਜਾਈ ਵੀ ਪ੍ਰਭਾਵਿਤ ਹੋਈ, ਜਿਸ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।