ਖੰਨਾ ,10 ਅਪ੍ਰੈਲ,ਬੋਲੇ ਪੰਜਾਬ ਬਿਊਰੋ ( ਅਜੀਤ ਖੰਨਾ )
ਡਾਕਟਰ ਅੰਬੇਡਕਰ ਮਿਸ਼ਨ ਸੁਸਾਇਟੀ ਖੰਨਾ ਦੇ ਮੈਂਬਰਾਂ ਵੱਲੋਂ ਸੁਸਾਇਟੀ ਦੇ ਪ੍ਰਧਾਨ ਕਰਮਜੀਤ ਸਿੰਘ ਸਿਫਤੀ ਦੀ ਅਗਵਾਈ ਹੇਠ ਪੰਜਾਬ ਦੇ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਸਾਬਕਾ ਕੈਬਨਿਟ ਮੰਤਰੀ ਸਰਦਾਰ ਸ਼ਮਸ਼ੇਰ ਸਿੰਘ ਦੂਲੋ ਅਤੇ ਨਗਰ ਕੌਂਸਲ ਖੰਨਾ ਦੇ ਪ੍ਰਧਾਨ ਸਰਦਾਰ ਕਮਲਜੀਤ ਸਿੰਘ ਲੱਧੜ ਨੂੰ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਜੀ ਦੇ 134ਵੇਂ ਜਨਮ ਦਿਵਸ ਮਨਾਉਣ ਸਬੰਧੀ ਸੱਦਾ ਪੱਤਰ ਦਿੱਤਾ ਗਿਆ।ਸੁਸਾਇਟੀ ਦੇ ਪ੍ਰਧਾਨ ਸਿਫਤੀ ਨੇ ਦੱਸਿਆ ਕਿ ਆਉਣ ਵਾਲੀ 20 ਅਪ੍ਰੈਲ ਦਿਨ ਐਤਵਾਰ ਨੂੰ ਡਾ. ਭੀਮ ਰਾਓ ਅੰਬੇਡਕਰ ਦਾ 134ਵਾਂ ਜਨਮ ਦਿਵਸ ਬੜੀ ਹੀ ਸ਼ਰਧਾ ਅਤੇ ਸਤਿਕਾਰ ਨਾਲ ਸਥਾਨਕ ਅੰਬੇਡਕਰ ਭਵਨ ਵਿਖੇ ਮਨਾਇਆ ਜਾਵੇਗਾ।

ਜਿਸ ਵਿੱਚ ਸਰਦਾਰ ਸ਼ਮਸ਼ੇਰ ਸਿੰਘ ਦੂਲੋ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਕੈਬਨਿਟ ਮੰਤਰੀ ਪੰਜਾਬ,ਸਰਦਾਰ ਤਰੁਨਪ੍ਰੀਤ ਸਿੰਘ ਸੌਦ ਕੈਬਨਿਟ ਮੰਤਰੀ ਪੰਜਾਬ ਸਰਕਾਰ ਅਤੇ ਡਾ. ਅਮਰ ਸਿੰਘ ਮੈਂਬਰ ਪਾਰਲੀਮੈਂਟ ਫਤਿਹਗੜ੍ਹ ਸਾਹਿਬ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।ਸਰਦਾਰ ਗੁਰਕੀਰਤ ਸਿੰਘ ਕੋਟਲੀ ਸਾਬਕਾ ਕੈਬਨਿਟ ਮੰਤਰੀ ਪੰਜਾਬ ਸਮਾਗਮ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਨਗਰ ਕੌਂਸਲ ਖੰਨਾ ਦੇ ਪ੍ਰਧਾਨ ਕਮਲਜੀਤ ਸਿੰਘ ਲੱਧੜ,ਗੁਰਪ੍ਰੀਤ ਸਿੰਘ ਭੱਟੀ , ਯਾਦਵਿੰਦਰ ਸਿੰਘ ਯਾਦੂ , ਹਰਦੇਵ ਸਿੰਘ ਰੋਸ਼ਾ , ਸਤੀਸ਼ ਕੁਮਾਰ ਵਰਮਾ , ਗੁਰਦੀਪ ਸਿੰਘ ਕੌਲ , ਹਰਭਜਨ ਸਿੰਘ ਦੁੱਲਵਾਂ ਸਮਾਗਮ ਦੀ ਪ੍ਰਧਾਨਗੀ ਕਰਨਗੇ ।ਡਾਕਟਰ ਪਿਆਰੇ ਲਾਲ ਗਰਗ (ਸਾਬਕਾ ਰਜਿਸਟਰਾਰ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ )ਸਮਾਗਮ ਚ ਮੁੱਖ ਬੁਲਾਰੇ ਦੇ ਤੌਰ ਤੇ ਸ਼ਾਮਲ ਹੋਣਗੇ।ਇਸ ਮੌਕੇ ਸੁਸਾਇਟੀ ਦੇ ਜਨਰਲ ਸਕੱਤਰ ਬਲਵੀਰ ਸਿੰਘ ਭੱਟੀ , ਸੀਨੀ. ਮੀਤ ਪ੍ਰਧਾਨ ਪਾਲ ਸਿੰਘ ਕੈੜੇ , ਕੈਸ਼ੀਅਰ ਟੇਕ ਚੰਦ , ਚੀਫ ਆਰਗੇਨਾਈਜਰ ਪ੍ਰੇਮ ਸਿੰਘ ਬੰਗੜ , ਆਡੀਟਰ ਮੇਜਰ ਸਿੰਘ ਮਹਿਮੀ ਆਦਿ ਮੈਂਬਰ ਹਾਜ਼ਰ ਸਨ ।