ਬਾਈਕ ਸਵਾਰਾਂ ਵੱਲੋਂ ਸਕੂਲ ਦੇ ਬਾਹਰ ਗੋਲੀਬਾਰੀ

ਪੰਜਾਬ

ਖਡੂਰ ਸਾਹਿਬ, 10 ਅਪ੍ਰੈਲ,ਬੋਲੇ ਪੰਜਾਬ ਬਿਊਰੋ :
ਖਡੂਰ ਸਾਹਿਬ ਦੇ ਸੇਂਟ ਕਬੀਰ ਡੇਅ ਬੋਰਡਿੰਗ ਸਕੂਲ ਦਾਸੂਵਾਲ ਦੇ ਬਾਹਰ ਬਾਈਕ ਸਵਾਰ ਸ਼ੂਟਰਾਂ ਨੇ ਉਸ ਸਮੇਂ ਗੋਲੀਬਾਰੀ ਕੀਤੀ ਜਦੋਂ ਬੱਚੇ ਦੁਪਹਿਰ ਦੇ ਖਾਣੇ ਤੋਂ ਬਾਅਦ ਘਰ ਪਰਤ ਰਹੇ ਸਨ। ਰਾਹਤ ਦੀ ਗੱਲ ਇਹ ਹੈ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ।
ਮੌਕੇ ‘ਤੇ ਪਹੁੰਚੀ ਥਾਣਾ ਸਦਰ ਪੱਟੀ ਦੀ ਪੁਲਸ ਨੇ ਕੈਮਰੇ ਦੀ ਫੁਟੇਜ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਬੁੱਧਵਾਰ ਦੁਪਹਿਰ ਕਰੀਬ 1.30 ਵਜੇ ਜਦੋਂ ਬੱਚੇ ਘਰ ਨੂੰ ਜਾ ਰਹੇ ਸਨ ਤਾਂ ਬਾਈਕ ‘ਤੇ ਸਵਾਰ ਤਿੰਨ ਨੌਜਵਾਨ ਸਕੂਲ ਦੇ ਬਾਹਰ ਆ ਗਏ। ਉਨ੍ਹਾਂ ਨੇ ਆਉਂਦੇ ਹੀ ਸਕੂਲ ਦੇ ਗੇਟ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ।
ਤਿੰਨ ਫਾਇਰ ਸਕੂਲ ਦੇ ਪ੍ਰਬੰਧਕੀ ਨਿਰਦੇਸ਼ਕ ਮਾਨਵਜੀਤ ਸਿੰਘ ਦੀ ਕਾਰ ਨੂੰ ਲੱਗੇ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਲੁਟੇਰੇ ਫਰਾਰ ਹੋ ਗਏ। ਸੂਤਰਾਂ ਮੁਤਾਬਕ ਇਹ ਮਾਮਲਾ ਫਿਰੌਤੀ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਥਾਣਾ ਸਦਰ ਪੱਟੀ ਦੇ ਇੰਚਾਰਜ ਇੰਸਪੈਕਟਰ ਗੁਰਚਰਨ ਸਿੰਘ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਗੋਲੀਬਾਰੀ ਕਰਨ ਵਾਲਿਆਂ ਦੀ ਜਲਦੀ ਪਛਾਣ ਕਰ ਲਈ ਜਾਵੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।