ਚੰਡੀਗੜ੍ਹ, 11 ਅਪ੍ਰੈਲ,ਬੋਲੇ ਪੰਜਾਬ ਬਿਊਰੋ :
ਪੰਜਾਬ ਵਿੱਚ ਇੱਕ ਵਾਰ ਫਿਰ ਮੌਸਮ ਨੇ ਬਦਲਾਅ ਕੀਤਾ ਹੈ ਅਤੇ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਅਪਰੈਲ ਮਹੀਨੇ ਦੀ ਸ਼ੁਰੂਆਤ ਤੋਂ ਹੀ ਤੇਜ਼ ਗਰਮੀ ਨੇ ਲੋਕਾਂ ਨੂੰ ਬੁਰੀ ਤਰ੍ਹਾਂ ਪਰੇਸ਼ਾਨ ਕੀਤਾ ਹੋਇਆ ਸੀ ਪਰ ਕੱਲ੍ਹ ਬਾਅਦ ਦੁਪਹਿਰ ਮੌਸਮ ਵਿੱਚ ਤਬਦੀਲੀ ਆਈ ਅਤੇ ਨਾਭਾ ਵਿੱਚ ਹੋਈ ਗੜੇਮਾਰੀ ਤੋਂ ਬਾਅਦ ਸੂਬੇ ਵਿੱਚ ਠੰਢੀਆਂ ਹਵਾਵਾਂ ਚੱਲਣ ਲੱਗੀਆਂ। ਇਸ ਨਾਲ ਗਰਮੀ ਤੋਂ ਕੁਝ ਰਾਹਤ ਮਿਲੀ ਹੈ।
ਅੱਜ ਸਵੇਰ ਤੋਂ ਹੀ ਜਲੰਧਰ ਸਮੇਤ ਕਈ ਇਲਾਕਿਆਂ ‘ਚ ਮੀਂਹ ਪੈ ਰਿਹਾ ਹੈ ਅਤੇ ਆਸਮਾਨ ‘ਤੇ ਕਾਲੇ ਬੱਦਲ ਛਾ ਗਏ ਹਨ। ਮੌਸਮ ਵਿਭਾਗ ਨੇ ਅੱਜ ਵੀ ਸੂਬੇ ਦੇ ਕਈ ਹਿੱਸਿਆਂ ਵਿੱਚ ਗੜੇ ਪੈਣ ਦੀ ਭਵਿੱਖਬਾਣੀ ਕੀਤੀ ਹੈ। ਪੰਜਾਬ ਭਰ ‘ਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਤਿੰਨ ਦਿਨਾਂ ਤੱਕ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ ਅਤੇ ਤਾਪਮਾਨ ਵਿੱਚ 2 ਤੋਂ 4 ਡਿਗਰੀ ਦੀ ਗਿਰਾਵਟ ਆ ਸਕਦੀ ਹੈ।