ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ‘ਚ ਅਹਿਮ ਫੈਸਲੇ

ਚੰਡੀਗੜ੍ਹ

ਚੰਡੀਗੜ੍ਹ 11 ਅਪ੍ਰੈਲ ,ਬੋਲੇ ਪੰਜਾਬ ਬਿਊਰੋ:

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਹੈ। ਮੀਟਿੰਗ ਵਿੱਚ ਵੱਡੇ ਫੈਸਲੇ ਕੀਤੇ ਗਏ ਹਨ। ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੀਟਿੰਗ ਦੇ ਫੈਸਲਿਆ ਬਾਰੇ ਜਾਣਕਾਰੀ ਦਿੱਤੀ। ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮੈਡੀਕਲ ਪ੍ਰੋਫੈਸਰਾਂ ਦੀ ਉਮਰ ਵਿੱਚ ਵਾਧਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪ੍ਰੋਫੈਸਰਾਂ ਦੀ ਸੇਵਾ ਮੁਕਤੀ 62 ਸਾਲ ਵਿੱਚ ਹੁੰਦੀ ਸੀ, ਹੁਣ 3 ਸਾਲ ਦਾ ਵਾਧਾ ਦਿੱਤਾ ਗਿਆ ਹੈ, ਹੁਣ 65 ਸਾਲ ਕਰ ਦਿੱਤੀ ਗਈ ਹੈ। ਸਰਕਾਰੀ ਵਕੀਲਾਂ ਦੀ ਭਰਤੀ ਲਈ ਨਿਯਮਾਂ ਵਿਚ ਸੋਧ ਕੀਤੀ ਗਈ ਹੈ। ਐਸਸੀ ਵਰਗ ਦੇ ਵਕੀਲਾਂ ਦੀ ਭਰਤੀ ਲਈ ਜੋ ਇਨਕਮ ਟੈਕਸ ਵਿੱਚ 20 ਲੱਖ, 15 ਲੱਖ ਜਾਂ ਹੋਰ ਸੀ ਉਸ ਵਿੱਚ ਛੋਟ ਦਿੰਦੇ ਹੋਏ ਅੱਧੀ ਕੀਤੀ ਗਈ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।