ਘਰ ਦੇ ਬਾਹਰ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਪੰਜਾਬ

ਪੱਟੀ, 12 ਅਪ੍ਰੈਲ,ਬੋਲੇ ਪੰਜਾਬ ਬਿਊਰੋ :
ਪਿੰਡ ਸਰਹਾਲੀ ਮੰਡ ਵਿਖੇ ਇੱਕ 53 ਸਾਲਾ ਵਿਅਕਤੀ ਦਾ ਉਸ ਦੇ ਘਰ ਦੇ ਬਾਹਰ ਕੁਝ ਅਣਪਛਾਤੇ ਹਮਲਾਵਰਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ।
ਮ੍ਰਿਤਕ ਦੀ ਪਛਾਣ ਪ੍ਰਗਟ ਸਿੰਘ ਉਰਫ਼ ਪੱਗਾ ਵਜੋਂ ਹੋਈ ਹੈ ਜੋ ਕਿ ਪਿੰਡ ਸ਼ਾਹਬਾਜ਼ਪੁਰ ਵਿਚ ਕਟਿੰਗ ਦੀ ਦੁਕਾਨ ਚਲਾਉਂਦਾ ਸੀ। ਵਾਰਦਾਤ ਉਸ ਵੇਲੇ ਵਾਪਰੀ ਜਦੋਂ ਉਹ ਰਾਤ ਕਰੀਬ 9 ਵਜੇ ਆਪਣੀ ਦੁਕਾਨ ਬੰਦ ਕਰਕੇ ਘਰ ਵੱਲ ਵਾਪਸ ਆ ਰਿਹਾ ਸੀ। ਘਰ ਦੇ ਨੇੜੇ ਹੀ ਮੋਟਰਸਾਈਕਲ ਤੇ ਆਏ ਦੋ ਅਣਜਾਣੇ ਵਿਅਕਤੀਆਂ ਨੇ ਉਸ ਉੱਤੇ ਹਮਲਾ ਕਰ ਦਿੱਤਾ ਤੇ ਉਸ ਦਾ ਕਤਲ ਕਰ ਦਿੱਤਾ।
ਘਟਨਾ ਦੀ ਜਾਣਕਾਰੀ ਮਿਲਦਿਆਂ ਥਾਣਾ ਸਿਟੀ ਪੱਟੀ ਦੀ ਪੁਲਿਸ ਮੌਕੇ ’ਤੇ ਪਹੁੰਚੀ ਤੇ ਜਾਂਚ ਸ਼ੁਰੂ ਕਰ ਦਿੱਤੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।