ਡੇਰਾਬੱਸੀ, 12 ਅਪ੍ਰੈਲ,ਬੋਲੇ ਪੰਜਾਬ ਬਿਊਰੋ :
ਮੋਹਾਲੀ ਦੇ ਡੇਰਾਬੱਸੀ ‘ਚ ਪੁਲਿਸ ਮੁਕਾਬਲਾ ਹੋਇਆ ਹੈ। ਡੇਰਾਬੱਸੀ ਦੇ ਲਾਲੜੂ ਨੇੜੇ ਮੁੱਠਭੇੜ ਦੌਰਾਨ ਇੱਕ ਬਦਮਾਸ਼ ਨੂੰ ਗੋਲੀ ਮਾਰ ਦਿੱਤੀ ਗਈ ਹੈ। ਮੁਲਜ਼ਮ ਨੇ ਵੀ ਪੁਲੀਸ ’ਤੇ ਫਾਇਰਿੰਗ ਕੀਤੀ। ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਵੀ ਗੋਲੀਬਾਰੀ ਕੀਤੀ। ਪੁਲਸ ਦੀ ਗੋਲੀ ਲੱਗਣ ਨਾਲ ਬਦਮਾਸ਼ ਜ਼ਖਮੀ ਹੋ ਗਿਆ। ਉਸ ਦੇ ਪੈਰ ਵਿੱਚ ਗੋਲੀ ਲੱਗੀ ਹੈ। ਗੈਂਗਸਟਰ ਗੋਲਡੀ ਬਰਾੜ ਦਾ ਕਰੀਬੀ ਰਵੀ ਨਰਾਇਣਗੜੀਆ ਪੁਲਿਸ ਮੁਕਾਬਲੇ ‘ਚ ਜ਼ਖਮੀ ਹੋ ਗਿਆ ਹੈ।
ਲਾਲੜੂ ਨੇੜੇ ਹੋਏ ਪੁਲਿਸ ਮੁਕਾਬਲੇ ਵਿੱਚ ਗੋਲਡੀ ਬਰਾੜ ਦੇ ਕਰੀਬੀ ਰਵੀ ਨਰਾਇਣਗੜੀਆ ਦੇ ਪੈਰ ਵਿੱਚ ਗੋਲੀ ਲੱਗੀ ਹੈ। ਇੱਕ ਦਿਨ ਪਹਿਲਾਂ ਰਵੀ ਨਰਾਇਣਗੜੀਆ ਨੇ ਆਪਣੇ ਇੱਕ ਸਾਥੀ ਨਾਲ ਮਿਲ ਕੇ ਡੇਰਾਬੱਸੀ ਸਥਿਤ ਇਮੀਗ੍ਰੇਸ਼ਨ ਸੈਂਟਰ ਵਿੱਚ ਪਰਚੀ ਦੇ ਕੇ 50 ਲੱਖ ਰੁਪਏ ਦੀ ਫਿਰੌਤੀ ਮੰਗੀ ਸੀ। ਮੁਲਜ਼ਮ ਗੋਲਡੀ ਬਰਾੜ ਗੈਂਗ ਨਾਲ ਜੁੜਿਆ ਹੋਇਆ ਹੈ। ਬਦਮਾਸ਼ ਨੇ ਗੋਲਡੀ ਬਰਾੜ ਦੇ ਨਾਂ ‘ਤੇ ਇਮੀਗ੍ਰੇਸ਼ਨ ਸੈਂਟਰ ਦੇ ਸੰਚਾਲਕ ਤੋਂ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ। ਪੁਲਿਸ ਨੇ ਮੌਕੇ ਤੋਂ ਪਿਸਤੌਲ ਅਤੇ ਸਕੂਟਰ ਬਰਾਮਦ ਕੀਤਾ ਹੈ।ਬਦਮਾਸ਼ ਨੂੰ ਇਲਾਜ ਲਈ ਡੇਰਾਬੱਸੀ ਹਸਪਤਾਲ ਲਿਜਾਇਆ ਗਿਆ ਹੈ।
