ਦਿ ਰੌਇਲ ਗਲੋਬਲ ਸਕੂਲ ਨੇ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਕੀਤੀ ਨਵੇਂ ਸੈਸ਼ਨ ਦੀ ਸ਼ੁਰੂਆਤ

ਐਜੂਕੇਸ਼ਨ ਚੰਡੀਗੜ੍ਹ

ਚੰਡੀਗੜ੍ਹ, 11 ਅਪ੍ਰੈਲ ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ)

ਦਿ ਰੌਇਲ ਗਲੋਬਲ ਸਕੂਲ, ਖਿਆਲਾ ਕਲਾਂ, ਮਾਨਸਾ ਵਿੱਚ ਨਵੇਂ ਅਕਾਦਮਿਕ ਸੈਸ਼ਨ 2025-26 ਦੀ ਸ਼ੁਰੂਆਤ ਮੌਕੇ ਸ਼੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਪ੍ਰਿੰਸੀਪਲ ਸ੍ਰੀਮਤੀ ਯੋਗਿਤਾ ਭਾਟੀਆ ਨੇ ਕਿਹਾ ਕਿ
ਵਾਹਿਗੁਰੂ ਦੀ ਕਿਰਪਾ ਅਤੇ ਅਧਿਆਪਕਾਂ ਦੀ ਮਿਹਨਤ ਸਦਕਾ ਸਕੂਲ ਦੇ ਨਤੀਜੇ ਬਹੁਤ ਵਧੀਆ ਰਹੇ ਹਨ। ਸਕੂਲ ਡਾਇਰੈਕਟਰ ਡਾ. ਸਰਬਜੀਤ ਕੌਰ ਸੋਹਲ ਨੇ ਆਏ ਹੋਏ ਮਹਿਮਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹਾਂ। ਅਸੀਂ ਵਿਦਿਆਰਥੀਆਂ ਨੂੰ ਸਰਬਪੱਖੀ ਵਿਕਾਸ ਕਰਨ ਲਈ ਹਰ ਸੰਭਵ ਯਤਨ ਕਰਾਂਗੇ। ਇਸ ਮੌਕੇ ਡਾ. ਰਾਜਿੰਦਰ ਸਿੰਘ ਸੋਹਲ ਜੀ ਨੇ ਕਿਹਾ ਕਿ ਸਿੱਖਿਆ ਦੇ ਨਾਲ ਨਾਲ ਵਿਦਿਆਰਥੀਆਂ ਨੂੰ ਨੈਤਿਕ ਸਿੱਖਿਆ ਅਤੇ ਸਾਡੇ ਰੀਤੀ ਰਿਵਾਜਾਂ ਤੋਂ ਜਾਣੂ ਕਰਵਾਉਣਾ ਵੀ ਸਕੂਲ ਦਾ ਕਰਤੱਵ ਹੈ ਇਸ ਨਾਲ ਵਿਦਿਆਰਥੀਆਂ ਵਿੱਚ ਸਕਾਰਾਤਮਿਕ ਸੋਚ ਦਾ ਵਿਕਾਸ ਹੁੰਦਾ ਹੈ। ਦਿ ਰੌਇਲ ਗਰੁੱਪ ਆਫ ਕਾਲਜ਼ਿਜ ਦੇ ਪ੍ਰਿੰਸੀਪਲ ਡਾ. ਕੁਲਦੀਪ ਸਿੰਘ ਬੱਲ ਨੇ ਦੱਸਿਆ ਕਿ ਦਿ ਰੌਇਲ ਗਲੋਬਲ ਸਕੂਲ ਮਾਨਸਾ ਜ਼ਿਲ੍ਹੇ ਦਾ ਪਹਿਲਾ ਸਕੂਲ ਹੈ ਜਿਸ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਲੈਬ ਦੀ ਸਥਾਪਨਾ ਕੀਤੀ ਗਈ ਹੈ। ਇਸ ਨਾਲ ਵਿਦਿਆਰਥੀਆਂ ਨੂੰ ਏ.ਆਈ. ਤਕਨਾਲੋਜੀ ਦੀਆਂ ਬੁਨਿਆਦੀ ਤਕਨੀਕਾਂ ਸਿੱਖਣ ਦਾ ਮੌਕਾ ਮਿਲੇਗਾ। ਭੀਖੀ ਦੇ ਈਸ਼ਵਰਿਆ ਵਿਸ਼ਵ ਵਿਦਿਆਲਿਆ ਦੀ ਸੰਚਾਲਕ ਬ੍ਰਹਮ ਕੁਮਾਰੀ ਰੁਪਿੰਦਰ ਦੀਦੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਕਿਤਾਬੀ ਗਿਆਨ ਤੋਂ ਇਲਾਵਾ ਅਧਿਆਤਮਿਕ ਗਿਆਨ ਵੀ ਪ੍ਰਦਾਨ ਕਰਨਾ ਚਾਹੀਦਾ ਹੈ ਤਾਂ ਜੋ ਵਿਦਿਆਰਥੀ ਚੰਗੇ ਨਾਗਰਿਕ ਬਣ ਸਕਣ। ਇਸ ਸਮੇਂ ਖਿਆਲਾ ਕਲਾਂ ਦੀ ਪੰਚਾਇਤ , ਕੋਟੜਾ ਕਲਾਂ ਅਤਲਾ ਕਲਾਂ, ਪਿੰਡ ਰੱਲਾ ,ਮਾਨਸਾ ,ਭੀਖੀ ਦੇ ਪਤਵੰਤੇ ਸੱਜਣ ਅਤੇ ਵਿਦਿਆਰਥੀਆਂ ਦੇ ਮਾਤਾ ਪਿਤਾ ਹਾਜ਼ਿਰ ਸਨ। ਪਾਠ ਦੇ ਭੋਗ ਉਪਰੰਤ ਸਕੂਲ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਕੀਤਾ ਗਿਆ। ਸਕੂਲ ਚੇਅਰਮੈਨ ਏਕਮਜੀਤ ਸਿੰਘ ਸੋਹਲ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਅਗਲੀ ਜਮਾਤ ਵਿੱਚ ਸ਼ਾਮਲ ਹੋਣ ਤੇ ਵਧਾਈ ਦਿੱਤੀ। ਇਸ ਸਮੇਂ ਸਮੂਹ ਸਟਾਫ਼ ਅਤੇ ਵਿਦਿਆਰਥੀ ਬਹੁਤ ਖ਼ੁਸ਼ ਅਤੇ ਉਤਸ਼ਾਹ ਵਿੱਚ ਨਜ਼ਰ ਆਏ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।