ਬਲਾਚੌਰ, 12 ਅਪ੍ਰੈਲ,ਬੋਲੇ ਪੰਜਾਬ ਬਿਊਰੋ :
ਗੜ੍ਹਸ਼ੰਕਰ ਤੋਂ ਸ੍ਰੀ ਆਨੰਦਪੁਰ ਸਾਹਿਬ ਨੂੰ ਜਾਂਦੀ ਮੁੱਖ ਸੜਕ ’ਤੇ ਸਥਿਤ ਪਿੰਡ ਕਰੀਮਪੁਰ ਚਾਹਵਾਲਾ ਵਿੱਚ ਅਣਪਛਾਤੇ ਵਾਹਨ ਦੀ ਲਪੇਟ ਵਿੱਚ ਆਉਣ ਨਾਲ ਸਕੂਟਰ ਸਵਾਰ ਨੌਜਵਾਨ ਦੀ ਮੌਤ ਹੋ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ ਰੋਹਿਤ ਕੁਮਾਰ ਪੁੱਤਰ ਬਿੰਦਰ ਕੁਮਾਰ ਵਾਸੀ ਪਿੰਡ ਹੈਬੋਵਾਲ ਬੀਟ ਸਕੂਟਰ ’ਤੇ ਆਪਣੇ ਪਿੰਡ ਵਾਪਸ ਆ ਰਿਹਾ ਸੀ। ਜਦੋਂ ਉਹ ਕਰੀਮਪੁਰ ਚਾਹਵਾਲਾ ਨੇੜੇ ਪਹੁੰਚਿਆ ਤਾਂ ਕਿਸੇ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਪੋਜੇਵਾਲ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਨੌਜਵਾਨ ਪੁੱਤਰ ਦੀ ਮੌਤ ਤੋਂ ਬਾਅਦ ਪਰਿਵਾਰ ‘ਚ ਮਾਤਮ ਦਾ ਮਾਹੌਲ ਹੈ।
