ਕੀਰਤਪੁਰ-ਮਨਾਲੀ ਮਾਰਗ ’ਤੇ ਬੱਸ ਹੋਈ ਹਾਦਸੇ ਦੀ ਸ਼ਿਕਾਰ, 31 ਯਾਤਰੀ ਜ਼ਖ਼ਮੀ

ਨੈਸ਼ਨਲ ਪੰਜਾਬ


ਮੰਡੀ, 13 ਅਪ੍ਰੈਲ,ਬੋਲੇ ਪੰਜਾਬ ਬਿਊਰੋ :
ਅੱਜ ਐਤਵਾਰ ਸਵੇਰੇ ਕੀਰਤਪੁਰ-ਮਨਾਲੀ ਚਾਰ ਮਾਰਗ ’ਤੇ ਇੱਕ ਗੰਭੀਰ ਬੱਸ ਹਾਦਸਾ ਵਾਪਰਿਆ। ਦਿੱਲੀ ਤੋਂ ਕਸੋਲ ਦੀ ਦਿਸ਼ਾ ਵੱਲ ਜਾ ਰਹੀ ਇੱਕ ਲਗਜ਼ਰੀ ਬੱਸ ਪਹਾੜੀ ਨਾਲ ਟਕਰਾ ਕੇ ਉਲਟ ਗਈ। ਇਸ ਹਾਦਸੇ ਦੌਰਾਨ ਬੱਸ ਵਿੱਚ ਮੌਜੂਦ 38 ਵਿੱਚੋਂ 31 ਯਾਤਰੀ ਜ਼ਖ਼ਮੀ ਹੋ ਗਏ ਹਨ।
ਮਿਲੀ ਜਾਣਕਾਰੀ ਅਨੁਸਾਰ, ਹਾਦਸਾ ਸਵੇਰੇ ਲਗਭਗ 4 ਵਜੇ ਵਾਪਰਿਆ। ਬੱਸ ਵਿੱਚ ਡਰਾਈਵਰ ਅਤੇ ਕੰਡਕਟਰ ਸਣੇ 38 ਯਾਤਰੀ ਸਵਾਰ ਸਨ। ਹਾਦਸੇ ਤੋਂ ਬਾਅਦ 2 ਯਾਤਰੀਆਂ ਦੀ ਹਾਲਤ ਬਹੁਤ ਗੰਭੀਰ ਹੋਣ ਕਰਕੇ ਉਨ੍ਹਾਂ ਨੂੰ ਨੇਰਚੌਕ ਮੈਡੀਕਲ ਕਾਲਜ ਭੇਜਿਆ ਗਿਆ। ਛੇ ਹੋਰ ਯਾਤਰੀ ਵੀ ਗੰਭੀਰ ਤੌਰ ’ਤੇ ਜ਼ਖ਼ਮੀ ਹੋਏ ਹਨ, ਜਦਕਿ ਕਈ ਹੋਰਾਂ ਨੂੰ ਹਲਕੀਆਂ ਸੱਟਾਂ ਆਈਆਂ, ਜਿਨ੍ਹਾਂ ਨੂੰ ਮੁੱਢਲੇ ਇਲਾਜ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦਿੱਤੀ ਗਈ।
ਬੱਸ ਸੈਲਾਨੀਆਂ ਨੂੰ ਕੁੱਲੂ-ਮਨਾਲੀ ਦੇ ਕਸੋਲ ਇਲਾਕੇ ਵੱਲ ਲੈ ਕੇ ਜਾ ਰਹੀ ਸੀ। ਹਾਦਸੇ ਦੀ ਜਾਂਚ ਜਾਰੀ ਹੈ ਤੇ ਸਥਾਨਕ ਪ੍ਰਸ਼ਾਸਨ ਵੱਲੋਂ ਜ਼ਖ਼ਮੀਆਂ ਨੂੰ ਹਰ ਸੰਭਵ ਮਦਦ ਦਿੱਤੀ ਜਾ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।