ਟਾਂਡਾ ਉੜਮੁੜ, 13 ਅਪ੍ਰੈਲ, ਬੋਲੇ ਪੰਜਾਬ ਬਿਊਰੋ :
ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਨੇ ਅੱਜ ਸਵੇਰੇ ਟਾਂਡਾ ਦੇ ਬਸਤੀ ਅੰਮ੍ਰਿਤਸਰ ਇਲਾਕੇ ਵਿੱਚ ਛਾਪਾ ਮਾਰ ਕੇ ਦੋ ਭਰਾਵਾਂ ਨੂੰ ਧਮਾਕਾਖੇਜ਼ ਸਮੱਗਰੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਇਨ੍ਹਾਂ ਦੋਵਾਂ ਭਰਾਵਾਂ ਦੇ ਘਰ ਨੇੜੇ ਝਾੜੀਆਂ ‘ਚ ਛੁਪਾਏ ਗਏ ਬੈਗ ‘ਚੋਂ ਦੋ ਗ੍ਰਨੇਡ ਅਤੇ ਵਿਸਫੋਟਕ ਪਾਊਡਰ ਬਰਾਮਦ ਹੋਇਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਕੁਝ ਦਿਨ ਪਹਿਲਾਂ ਕਾਊਂਟਰ ਇੰਟੈਲੀਜੈਂਸ ਦੀ ਟੀਮ ਨੇ ਦਸੂਹਾ ਇਲਾਕੇ ਤੋਂ ਇਕ ਨੌਜਵਾਨ ਹਰਪ੍ਰੀਤ ਸਿੰਘ ਨੂੰ ਕਾਬੂ ਕੀਤਾ ਸੀ। ਉਸ ਦੀ ਪੁੱਛਗਿੱਛ ਅਤੇ ਸੂਚਨਾ ਦੇ ਆਧਾਰ ‘ਤੇ ਟੀਮ ਬਸਤੀ ਅੰਮ੍ਰਿਤਸਰ ਪਹੁੰਚੀ ਅਤੇ ਧਮਾਕਾਖੇਜ਼ ਸਮੱਗਰੀ ਬਰਾਮਦ ਕਰਕੇ ਦੋਵਾਂ ਭਰਾਵਾਂ ਨੂੰ ਆਪਣੇ ਨਾਲ ਲੈ ਗਈ। ਹਾਲਾਂਕਿ ਟੀਮ ਅਧਿਕਾਰੀਆਂ ਵੱਲੋਂ ਫਿਲਹਾਲ ਮੀਡੀਆ ਨੂੰ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ।
ਇਸ ਪੂਰੇ ਮਾਮਲੇ ਦੀ ਜਾਂਚ ਜਾਰੀ ਹੈ। ਇਸ ਦੇ ਨਾਲ ਹੀ ਬਸਤੀ ਅੰਮ੍ਰਿਤਸਰ ਦੇ ਸਥਾਨਕ ਵਾਸੀਆਂ ਦਾ ਕਹਿਣਾ ਹੈ ਕਿ ਦੋਵੇਂ ਭਰਾ ਕਿਸਾਨ ਹਨ ਅਤੇ ਉਨ੍ਹਾਂ ਦਾ ਕੋਈ ਅਪਰਾਧਿਕ ਰਿਕਾਰਡ ਨਹੀਂ ਹੈ।
