ਨਵਾਂਸ਼ਹਿਰ : ਨਸ਼ਿਆਂ ਵਿਰੁੱਧ ਪੋਸਟਰ ਲਗਾ ਰਹੀ ਮਹਿਲਾ ਸਰਪੰਚ ‘ਤੇ ਜਾਨਲੇਵਾ ਹਮਲਾ

ਪੰਜਾਬ

ਨਵਾਂਸ਼ਹਿਰ, 13 ਅਪ੍ਰੈਲ,ਬੋਲੇ ਪੰਜਾਬ ਬਿਊਰੋ :
ਨਵਾਂਸ਼ਹਿਰ ਦੇ ਪਿੰਡ ਮਜਾਰਾ ਨੌ ਆਬਾਦ ਵਿੱਚ ਨਸ਼ਿਆਂ ਦੇ ਖਿਲਾਫ਼ ਆਵਾਜ਼ ਚੁੱਕਣੀ ਇੱਕ ਸਰਪੰਚ ਮਹਿਲਾ ਨੂੰ ਮਹਿੰਗੀ ਪੈ ਗਈ। ਸਰਕਾਰ ਅਤੇ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੀ ਜਾਣਕਾਰੀ ਲਈ ਪਿੰਡਾਂ ਵਿੱਚ ਵੱਟਸਐਪ ਨੰਬਰ ਵਾਲੇ ਪੋਸਟਰ ਲਗਾਉਣ ਦੀ ਮੁਹਿੰਮ ਚਲ ਰਹੀ ਸੀ। ਇਸੀ ਦੌਰਾਨ, ਜਦੋਂ ਪਿੰਡ ਦੀ ਸਰਪੰਚ ਪ੍ਰਵੀਨ ਨਸ਼ਿਆਂ ਵਿਰੁੱਧ ਪੋਸਟਰ ਲਗਾ ਰਹੀ ਸੀ, ਤਾਂ ਇਕ ਨੌਜਵਾਨ ਨੇ ਉਸ ਉੱਤੇ ਤੇਜ਼ਧਾਰ ਹਥਿਆਰ ਨਾਲ ਜਾਨਲੇਵਾ ਹਮਲਾ ਕਰ ਦਿੱਤਾ।
ਹਮਲੇ ’ਚ ਸਰਪੰਚ ਪ੍ਰਵੀਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ ਹੈ ਅਤੇ ਉਨ੍ਹਾਂ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਬੰਗਾ ਵਿੱਚ ਦਾਖਲ ਕਰਵਾਇਆ ਗਿਆ। ਸਰਪੰਚ ਦੇ ਪਤੀ ਪਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪਤਨੀ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰ ਰਹੀ ਸੀ, ਜੋ ਸ਼ਾਇਦ ਕੁਝ ਨਸ਼ਾ ਤਸਕਰਾਂ ਨੂੰ ਚੁਭ ਗਿਆ।
ਇਸ ਹਮਲੇ ਦੀ ਬੰਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਐੱਸਕੇ ਸੁੱਖੀ ਨੇ ਸਖ਼ਤ ਨਿੰਦਾ ਕਰਦਿਆਂ ਕਿਹਾ, “ਇਹ ਹਮਲਾ ਕੇਵਲ ਇੱਕ ਸਰਪੰਚ ਤੇ ਨਹੀਂ, ਸੂਬੇ ਦੀ ਨਸ਼ਿਆਂ ਵਿਰੁੱਧ ਲੜਾਈ ’ਤੇ ਹਮਲਾ ਹੈ।” ਉਨ੍ਹਾਂ ਕਿਹਾ ਕਿ ਮੁਲਜ਼ਮਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਯਕੀਨੀ ਬਣਾਈ ਜਾਵੇਗੀ।
ਡੀਐੱਸਪੀ ਹਰਜੀਤ ਸਿੰਘ ਰੰਧਾਵਾ ਮੁਤਾਬਕ, ਮੁਲਜ਼ਮ ਦੀ ਗ੍ਰਿਫਤਾਰੀ ਲਈ ਵੱਖ-ਵੱਖ ਪੁਲਿਸ ਟੀਮਾਂ ਵੱਲੋਂ ਛਾਪੇਮਾਰੀ ਜਾਰੀ ਹੈ। ਐੱਸਆਈ ਰਾਮਪਾਲ ਨੇ ਮਾਮਲੇ ਦੀ ਜਾਂਚ ਦੀ ਅਗਵਾਈ ਕਰਦੇ ਹੋਏ ਹਮਲਾਵਰ ਅਤੇ ਉਸ ਦੀ ਸਾਥਣ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।