ਬੀਐਸਐਫ ਦੀ ਮੁਸਤੈਦੀ ਕਾਰਨ ਪਾਕਿਸਤਾਨੀ ਡਰੋਨ ਵਾਪਸ ਪਰਤਿਆ, ਪੰਜਾਬ ਪੁਲਿਸ ਨਾਲ ਮਿਲ ਕੇ ਤਲਾਸ਼ੀ ਮੁਹਿੰਮ ਚਲਾਈ

ਪੰਜਾਬ

ਦੀਨਾਨਗਰ, 13 ਅਪ੍ਰੈਲ,ਬੋਲੇ ਪੰਜਾਬ ਬਿਊਰੋ :
ਭਾਰਤ-ਪਾਕਿਸਤਾਨ ਸਰਹੱਦ ‘ਤੇ ਇੱਕ ਵਾਰ ਫਿਰ ਸ਼ੱਕੀ ਪਾਕਿਸਤਾਨੀ ਡਰੋਨ ਦੀ ਆਵਾਜ਼ ਸੁਣਾਈ ਦਿੱਤੀ। ਇਸ ਦੌਰਾਨ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਜਵਾਨ ਪੂਰੀ ਚੌਕਸੀ ਨਾਲ ਡਿਊਟੀ ‘ਤੇ ਤਾਇਨਾਤ ਰਹੇ, ਜਿਸ ਕਾਰਨ ਡਰੋਨ ਨੂੰ ਭਾਰਤ ‘ਚ ਦਾਖਲ ਹੋਣ ਤੋਂ ਪਹਿਲਾਂ ਹੀ ਵਾਪਸ ਪਾਕਿਸਤਾਨ ਵੱਲ ਮੁੜਨਾ ਪਿਆ।
ਸੂਤਰਾਂ ਅਨੁਸਾਰ ਬੀਐਸਐਫ ਦੇ ਜਵਾਨ ਬੀਤੀ ਸ਼ਾਮ ਇੱਕ ਸ਼ੱਕੀ ਪਾਕਿਸਤਾਨੀ ਡਰੋਨ ਨੂੰ ਭਾਰਤੀ ਸਰਹੱਦ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰਨ ਦੀ ਆਵਾਜ਼ ਸੁਣ ਕੇ ਹਰਕਤ ਵਿੱਚ ਆ ਗਏ। ਕੁਝ ਹੀ ਮਿੰਟਾਂ ਵਿਚ ਡਰੋਨ ਨੂੰ ਪਾਕਿਸਤਾਨ ਵੱਲ ਵਾਪਸ ਪਰਤਣ ਲਈ ਮਜਬੂਰ ਹੋਣਾ ਪਿਆ।
ਦੂਜੇ ਪਾਸੇ ਇਸ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਮੁਖੀ ਬਹਿਰਾਮਪੁਰ ਜਤਿੰਦਰ ਸਿੰਘ ਭਾਰੀ ਪੁਲਸ ਫੋਰਸ ਨਾਲ ਮੌਕੇ ‘ਤੇ ਪਹੁੰਚੇ ਅਤੇ ਬੀ.ਐੱਸ.ਐੱਫ ਦੇ ਜਵਾਨਾਂ ਦੇ ਨਾਲ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਗਈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।