ਨਵਾਂਸ਼ਹਿਰ, 13 ਅਪ੍ਰੈਲ,ਬੋਲੇ ਪੰਜਾਬ ਬਿਊਰੋ :
ਨਵਾਂਸ਼ਹਿਰ ਦੇ ਬੰਗਾ ਇਲਾਕੇ ਦੇ ਪਿੰਡ ਰਤੈਦਾ ਵਿੱਚ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਗੁਰਵਿੰਦਰ ਸਿੰਘ ਨਾਂ ਦੇ ਵਿਅਕਤੀ ਨੇ ਆਪਣੀ ਪਤਨੀ ਮਨਪ੍ਰੀਤ ਕੌਰ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਕਤਲ ਮਗਰੋਂ ਉਸ ਨੇ ਆਪਣੇ ਆਪ ਨੂੰ ਵੀ ਗੋਲੀ ਮਾਰ ਕੇ ਖੁਦਕੁਸ਼ੀ ਲਈ।
ਦੱਸਿਆ ਜਾ ਰਿਹਾ ਹੈ ਕਿ ਦੋਵੇਂ ਪਤੀ-ਪਤਨੀ ਪਿਛਲੇ ਤਿੰਨ ਸਾਲਾਂ ਤੋਂ ਵੱਖ-ਵੱਖ ਰਹਿ ਰਹੇ ਸਨ। ਮਨਪ੍ਰੀਤ ਕੌਰ ਆਪਣੀ ਮਾਂ ਦੇ ਘਰ ਰਹਿੰਦੀ ਸੀ ਤੇ ਸਿਲਾਈ ਦਾ ਕੰਮ ਕਰਦੀ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਦੋਹਾਂ ਦੀਆਂ ਲਾਸ਼ਾਂ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀਆਂ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।
