ਅੰਮ੍ਰਿਤਸਰ, 13 ਅਪ੍ਰੈਲ,ਬੋਲੇ ਪੰਜਾਬ ਬਿਊਰੋ :
ਮੈਲਬੋਰਨ ਵਿੱਚ ਹੋਏ ਇਕ ਟਰੱਕ ਹਾਦਸੇ ਦੌਰਾਨ ਪੰਜਾਬ ਦੇ ਇਕ ਨੌਜਵਾਨ ਦੀ ਜਾਨ ਚਲੀ ਗਈ। ਮ੍ਰਿਤਕ ਦੀ ਪਹਿਚਾਣ ਹਰਨੂਰ ਸਿੰਘ ਵਜੋਂ ਹੋਈ ਹੈ, ਜੋ ਕਿ ਪਿੰਡ ਬਰਾੜ, ਜ਼ਿਲ੍ਹਾ ਅੰਮ੍ਰਿਤਸਰ ਦਾ ਨਿਵਾਸੀ ਸੀ। ਉਨ੍ਹਾਂ ਦੇ ਪਿਤਾ ਹਰਪਾਲ ਸਿੰਘ ਨੇ ਦੱਸਿਆ ਕਿ ਹਰਨੂਰ 2018 ਵਿੱਚ ਮੈਲਬੋਰਨ ਗਿਆ ਸੀ ਅਤੇ ਉਹ ਓਥੇ ਪੀ.ਆਰ. ਸੀ।
ਕਿਹਾ ਜਾ ਰਿਹਾ ਹੈ ਕਿ ਹਰਨੂਰ ਸਿਡਨੀ ਤੋਂ ਐਡੀਲੇਡ ਵੱਲ ਇਕ ਟਰੱਕ ਰਾਹੀਂ ਜਾ ਰਿਹਾ ਸੀ ਜਦੋਂ ਇਹ ਦਰਦਨਾਕ ਹਾਦਸਾ ਵਾਪਰਿਆ। ਹਾਦਸੇ ਦੀ ਖ਼ਬਰ ਮਿਲਦਿਆਂ ਹੀ ਪਿੰਡ ਵਿੱਚ ਸੋਗ ਦਾ ਮਾਹੌਲ ਛਾ ਗਿਆ। ਪਰਿਵਾਰ ਵੱਲੋਂ ਮੰਗ ਕੀਤੀ ਗਈ ਹੈ ਕਿ ਹਰਨੂਰ ਦੀ ਮ੍ਰਿਤਕ ਦੇਹ ਨੂੰ ਵਾਪਸ ਪੰਜਾਬ ਲਿਆਂਦਾ ਜਾਵੇ।
