ਰਾਜ ਸਭਾ ਮੈਂਬਰ ਅਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਭੱਜੀ ਨੇ ਚੈਰੀਟੇਬਲ ਟਰੱਸਟ ਨੂੰ ਦੋ ਐਂਬੂਲੈਂਸਾਂ ਦਿੱਤੀਆਂ

ਪੰਜਾਬ


ਜਲੰਧਰ, 13 ਅਪ੍ਰੈਲ,ਬੋਲੇ ਪੰਜਾਬ ਬਿਊਰੋ :
ਰਾਜ ਸਭਾ ਮੈਂਬਰ ਅਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਭੱਜੀ ਜਲੰਧਰ ਵਾਸੀ ਬਾਲਾਜੀ ਚੈਰੀਟੇਬਲ ਟਰੱਸਟ ਨੂੰ ਦੋ ਐਂਬੂਲੈਂਸਾਂ ਭੇਂਟ ਕੀਤੀਆਂ। ਇਸ ਸਬੰਧੀ ਹਰਭਜਨ ਸਿੰਘ ਨੇ ਕਿਹਾ ਕਿ ਕੇਂਦਰੀ ਹਲਕੇ ਦੇ ਵਿਧਾਇਕ ਰਮਨ ਅਰੋੜਾ ਨੇ ਉਨ੍ਹਾਂ ਕੋਲ ਆ ਕੇ ਕਿਹਾ ਕਿ ਲੋਕਾਂ ਦੀ ਸੇਵਾ ਲਈ ਦੋ ਐਂਬੂਲੈਂਸਾਂ ਦੀ ਲੋੜ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਐਮਪੀ ਫੰਡ ਵਿੱਚੋਂ ਬਾਲਾਜੀ ਚੈਰੀਟੇਬਲ ਟਰੱਸਟ ਨੂੰ ਦੋ ਐਂਬੂਲੈਂਸਾਂ ਦਾਨ ਕੀਤੀਆਂ।
ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਲੋਕਾਂ ਦੀ ਸਹੂਲਤ ਲਈ ਜੇਕਰ ਕਿਸੇ ਵੀ ਚੀਜ਼ ਦੀ ਲੋੜ ਪਈ ਤਾਂ ਉਹ ਹਮੇਸ਼ਾ ਹਾਜ਼ਰ ਰਹਿਣਗੇ। ਰਮਨ ਅਰੋੜਾ ਨੇ ਵੀ ਇਸ ਕਾਰਜ ਲਈ ਰਾਜ ਸਭਾ ਮੈਂਬਰ ਹਰਭਜਨ ਸਿੰਘ ਭੱਜੀ ਦਾ ਧੰਨਵਾਦ ਕੀਤਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।