ਅਮਰਾਵਤੀ, 14 ਅਪ੍ਰੈਲ, ਬੋਲੇ ਪੰਜਾਬ ਬਿਊਰੋ :
ਆਂਧਰਾ ਪ੍ਰਦੇਸ਼ ਦੇ ਅਨਾਕਾਪੱਲੇ ਜ਼ਿਲ੍ਹੇ ਵਿੱਚ ਬੀਤੇ ਦਿਨ ਇੱਕ ਪਟਾਕਾ ਫੈਕਟਰੀ ਵਿੱਚ ਅੱਗ ਲੱਗ ਗਈ ਅਤੇ ਧਮਾਕਾ ਹੋ ਗਿਆ। ਇਸ ਕਾਰਨ ਫੈਕਟਰੀ ਵਿੱਚ ਕੰਮ ਕਰਦੇ ਅੱਠ ਵਿਅਕਤੀਆਂ ਦੀ ਜਾਨ ਚਲੀ ਗਈ। ਇਸ ਤੋਂ ਇਲਾਵਾ ਸੱਤ ਹੋਰ ਗੰਭੀਰ ਜ਼ਖ਼ਮੀ ਹੋ ਗਏ।
ਫਾਇਰ ਅਫਸਰ ਡੀ ਨਿਰੰਜਨ ਰੈੱਡੀ ਨੇ ਦੱਸਿਆ ਕਿ ਸਾਨੂੰ ਦੁਪਹਿਰ ਕਰੀਬ 1 ਵਜੇ ਧਮਾਕੇ ਦੀ ਸੂਚਨਾ ਮਿਲੀ। ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਅਤੇ 50 ਫਾਇਰ ਫਾਈਟਰਾਂ ਨੂੰ ਤੁਰੰਤ ਮੌਕੇ ‘ਤੇ ਰਵਾਨਾ ਕੀਤਾ ਗਿਆ। ਮਨੁੱਖੀ ਗਲਤੀ ਕਾਰਨ ਫੈਕਟਰੀ ‘ਚ ਧਮਾਕਾ ਹੋਣ ਦਾ ਖਦਸ਼ਾ ਹੈ।
ਇਸ ਦੌਰਾਨ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐਨ ਚੰਦਰਬਾਬੂ ਨਾਇਡੂ ਨੇ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਜ਼ਿਲ੍ਹਾ ਮੈਜਿਸਟ੍ਰੇਟ, ਪੁਲਿਸ ਸੁਪਰਡੈਂਟ ਅਤੇ ਗ੍ਰਹਿ ਮੰਤਰੀ ਨਾਲ ਗੱਲ ਕਰਕੇ ਵਿਸਥਾਰਤ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ।