ਪੀਐਨਬੀ ਲੋਨ ਧੋਖਾਧੜੀ ਮਾਮਲੇ ‘ਚ ਭਗੌੜਾ ਹੀਰਾ ਵਪਾਰੀ ਮੇਹੁਲ ਚੋਕਸੀ ਬੈਲਜੀਅਮ ‘ਚ ਗ੍ਰਿਫਤਾਰ

ਸੰਸਾਰ ਪੰਜਾਬ

ਬਰੂਸਲਸ, 14 ਅਪ੍ਰੈਲ,ਬੋਲੇ ਪੰਜਾਬ ਬਿਊਰੋ :
ਪੰਜਾਬ ਨੈਸ਼ਨਲ ਬੈਂਕ ਲੋਨ ਧੋਖਾਧੜੀ ਮਾਮਲੇ ‘ਚ ਲੋੜੀਂਦੇ ਭਗੌੜੇ ਹੀਰਾ ਵਪਾਰੀ ਮੇਹੁਲ ਚੋਕਸੀ ਨੂੰ ਬੈਲਜੀਅਮ ‘ਚ ਗ੍ਰਿਫਤਾਰ ਕਰ ਲਿਆ ਗਿਆ ਹੈ। ਨਿਊਜ਼ ਏਜੰਸੀ ਏਐਨਆਈ ਨੇ ਐਨਫੋਰਸਮੈਂਟ ਡਾਇਰੈਕਟੋਰੇਟ ਦੇ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਕਿ 65 ਸਾਲਾ ਮੇਹੁਲ ਚੋਕਸੀ ਨੂੰ ਬੀਤੇ ਦਿਨੀ ਗ੍ਰਿਫਤਾਰ ਕੀਤਾ ਗਿਆ ਸੀ। ਉਹ ਅਜੇ ਵੀ ਜੇਲ੍ਹ ਵਿੱਚ ਹੈ। ਭਾਰਤ ਦੀ ਹਵਾਲਗੀ ਦੀ ਅਪੀਲ ਤੋਂ ਬਾਅਦ ਬੈਲਜੀਅਮ ਵਿੱਚ ਇਹ ਕਾਰਵਾਈ ਕੀਤੀ ਗਈ ਹੈ। ਈਡੀ ਅਤੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਬੈਲਜੀਅਮ ਵਿੱਚ ਸਬੰਧਤ ਵਿਭਾਗਾਂ ਅਤੇ ਅਧਿਕਾਰੀਆਂ ਨੂੰ ਮੇਹੁਲ ਖ਼ਿਲਾਫ਼ ਕਾਰਵਾਈ ਕਰਨ ਦੀ ਬੇਨਤੀ ਕੀਤੀ ਸੀ।
ਰਿਪੋਰਟ ਮੁਤਾਬਕ ਚੋਕਸੀ ਨੂੰ ਗ੍ਰਿਫਤਾਰ ਕਰਦੇ ਸਮੇਂ ਪੁਲਸ ਨੇ ਮੁੰਬਈ ਦੀ ਇਕ ਅਦਾਲਤ ਵੱਲੋਂ ਉਸ ਖਿਲਾਫ ਜਾਰੀ ਕੀਤੇ ਗਏ ਦੋ ਗ੍ਰਿਫਤਾਰੀ ਵਾਰੰਟਾਂ ਦਾ ਹਵਾਲਾ ਦਿੱਤਾ। ਇਹ ਵਾਰੰਟ 23 ਮਈ, 2018 ਅਤੇ 15 ਜੂਨ, 2021 ਨੂੰ ਜਾਰੀ ਕੀਤੇ ਗਏ ਸਨ। ਹਾਲਾਂਕਿ ਮੇਹੁਲ ਚੋਕਸੀ ਦੀ ਖਰਾਬ ਸਿਹਤ ਅਤੇ ਹੋਰ ਕਾਰਨਾਂ ਕਾਰਨ ਇਹ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਪੁਲਸ ਉਸ ਨੂੰ ਜ਼ਿਆਦਾ ਦੇਰ ਤੱਕ ਜੇਲ ‘ਚ ਨਹੀਂ ਰੱਖ ਸਕੇਗੀ ਅਤੇ ਉਸ ਨੂੰ ਜ਼ਮਾਨਤ ਮਿਲ ਸਕਦੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।