ਪੈਟਰੋਲ ਪੰਪ ’ਤੇ ਗੋਲੀਬਾਰੀ, ਇਕ ਮੁਲਾਜ਼ਮ ਦੀ ਮੌਤ ਦੋ ਜ਼ਖ਼ਮੀ

ਪੰਜਾਬ


ਅੰਮ੍ਰਿਤਸਰ, 14 ਅਪ੍ਰੈਲ,ਬੋਲੇ ਪੰਜਾਬ ਬਿਊਰੋ :
ਥਾਣਾ ਮਜੀਠਾ ਅਧੀਨ ਪੈਂਦੇ ਪਿੰਡ ਮਾਂਗਟ ਵਿੱਚ ਸਥਿਤ ਭਾਰਤ ਪੈਟਰੋਲੀਅਮ ਪੈਟਰੋਲ ਪੰਪ ’ਤੇ ਬੀਤੀ ਦੇਰ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਕੀਤੀ ਅੰਨ੍ਹੇਵਾਹ ਗੋਲੀਬਾਰੀ ਵਿੱਚ ਪੰਪ ਮੁਲਾਜ਼ਮ ਗੌਤਮ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਉਸ ਦੀ ਛਾਤੀ ਵਿੱਚ ਗੋਲੀ ਲੱਗੀ ਅਤੇ ਹਸਪਤਾਲ ਲਿਜਾਂਦੇ ਸਮੇਂ ਉਸ ਦੀ ਮੌਤ ਹੋ ਗਈ। ਜਦਕਿ ਹੋਰ ਕਰਮਚਾਰੀ ਅਮਿਤ ਅਤੇ ਅਰਪਨ ਗੰਭੀਰ ਜ਼ਖਮੀ ਹੋ ਗਏ।
ਮੌਕੇ ‘ਤੇ ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ ਕੁਝ ਅਣਪਛਾਤੇ ਵਿਅਕਤੀ ਪੰਪ ‘ਤੇ ਤੇਲ ਭਰਨ ਲਈ ਆਏ ਤਾਂ ਪੰਪ ਬੰਦ ਸੀ, ਜਿਸ ਕਾਰਨ ਮੁਲਾਜ਼ਮਾਂ ਨੇ ਤੇਲ ਭਰਨ ਤੋਂ ਇਨਕਾਰ ਕਰ ਦਿੱਤਾ।ਇਸ ‘ਤੇ ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਕਾਰਨ ਯੂਪੀ ਦੇ ਰਹਿਣ ਵਾਲੇ ਗੌਤਮ ਦੀ ਛਾਤੀ ‘ਚ ਗੋਲੀ ਲੱਗ ਗਈ ਅਤੇ ਹਸਪਤਾਲ ਲਿਜਾਂਦੇ ਸਮੇਂ ਉਸ ਦੀ ਮੌਤ ਹੋ ਗਈ।
ਦੂਜੇ ਮੁਲਾਜ਼ਮ ਅਮਿਤ ਦੇ ਜਬਾੜੇ ਵਿੱਚ ਗੋਲੀ ਲੱਗੀ ਅਤੇ ਤੀਜਾ ਮੁਲਾਜ਼ਮ ਅਰਪਨ ਵੀ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ। ਇਸ ਸਬੰਧੀ ਡੀ.ਐਸ.ਪੀ ਮਜੀਠਾ ਅਮੋਲਕ ਸਿੰਘ ਅਤੇ ਐਸ.ਐਚ.ਓ. ਮਜੀਠਾ ਪ੍ਰਭਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚ ਕੇ ਸਾਰੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਅਗਲੇਰੀ ਕਾਰਵਾਈ ਕੀਤੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।