ਬੰਬਾਂ ਦਾ ਖੁਲਾਸਾ ਕਰਕੇ ਪ੍ਰਤਾਪ ਬਾਜਵਾ ਨਹੀਂ ਪਹੁੰਚੇ ਮੋਹਾਲੀ ਪੁਲਿਸ ਸਟੇਸ਼ਨ ,ਮੰਗਿਆ ਸਮਾਂ

ਪੰਜਾਬ

ਮੋਹਾਲੀ 14 ਅਪ੍ਰੈਲ ,ਬੋਲੇ ਪੰਜਾਬ ਬਿਊਰੋ :

ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ  ਇੱਕ ਟੀਵੀ ਚੈਨਲ ਨੂੰ ਦਿੱਤੇ ਇੰਟਰਵਿਊ ਤੋਂ ਬਾਅਦ ਮੁਸ਼ਕਲ ਵਿੱਚ ਫਸ ਗਏ ਹਨ।ਬਾਜਵਾ ਵਿਰੁੱਧ ਮੋਹਾਲੀ ਦੇ ਸਟੇਟ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਬਾਜਵਾ ‘ਤੇ ਬੀਐਨਐਸ ਦੀ ਧਾਰਾ 197 (1) (ਡੀ) ਅਤੇ 353 (2) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਪ੍ਰਤਾਪ ਬਾਜਵਾ ਨੂੰ ਅੱਜ ਦੁਪਹਿਰ 12 ਵਜੇ ਪੁੱਛਗਿੱਛ ਲਈ ਬੁਲਾਇਆ ਸੀ।ਬਾਜਵਾ ਦੇ ਵਕੀਲ ਮੋਹਾਲੀ ਪਹੁੰਚੇ ਅਤੇ ਪੁਲਿਸ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਉਹਨਾਂ ਨੇ ਇਹ ਵੀ ਕਿਹਾ ਕਿ ਉਹ ਅੱਜ ਪੇਸ਼ ਨਹੀਂ ਹੋ ਸਕਦੇ। ਅਜਿਹੀ ਸਥਿਤੀ ਵਿੱਚ, ਉਨ੍ਹਾਂ ਨੂੰ ਇੱਕ ਦਿਨ ਦਾ ਸਮਾਂ ਦਿੱਤਾ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ, ਅਧਿਕਾਰੀਆਂ ਨੇ ਇਸ ‘ਤੇ ਸਹਿਮਤੀ ਪ੍ਰਗਟਾਈ। ਬੀਤੀ ਰਾਤ ਨੋਟਿਸ ਭੇਜ ਕੇ ਪੁੱਛਗਿੱਛ ਵਿੱਚ ਸ਼ਾਮਿਲ ਹੋਣ ਲਈ ਕਿਹਾ ਗਿਆ ਸੀ। ਹਾਲਾਂਕਿ, ਜਦੋਂ ਸੰਮਨ ਭੇਜੇ ਗਏ ਤਾਂ ਉਹ ਘਰ ਨਹੀਂ ਸੀ। ਦਰਅਸਲ ‘ਚ ਪ੍ਰਤਾਪ ਸਿੰਘ ਬਾਜਵਾ ਨੇ ਇੱਕ ਨਿੱਜੀ ਚੈਨਲ ਦੇ ਪ੍ਰੋਗਰਾਮ ਵਿੱਚ ਹਿੱਸਾ ਲਿਆ ਸੀ। ਜਦੋਂ ਐਂਕਰ ਨੇ ਉਨ੍ਹਾਂ ਨੂੰ ਸੂਬੇ ਦੀ ਸੁਰੱਖਿਆ ਨਾਲ ਜੁੜੇ ਮੁੱਦੇ ‘ਤੇ ਸਵਾਲ ਕੀਤਾ ਤਾਂ ਉਨ੍ਹਾਂ ਕਿਹਾ, “ਪੰਜਾਬ ਵਿੱਚ 50 ਗ੍ਰਨੇਡ ਆਏ ਸਨ, ਜਿਨ੍ਹਾਂ ਵਿੱਚੋਂ 18 ਇਸਤੇਮਾਲ ਹੋ ਚੁੱਕੇ ਹਨ, ਜਦੋਂ ਕਿ 32 ਬਾਕੀ ਹਨ। ਜਿਸ ਮਗਰੋਂ ਪੰਜਾਬ ਸਰਕਾਰ ਨੇ ਇਸ ਮਾਮਲੇ ਦਾ ਖੁਦ ਨੋਟਿਸ ਲਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।