ਮੋਗਾ, 14 ਅਪ੍ਰੈਲ, ਬੋਲੇ ਪੰਜਾਬ ਬਿਊਰੋ :
ਜ਼ਿਲ੍ਹਾ ਪੁਲੀਸ ਮੁਖੀ ਅਜੇ ਗਾਂਧੀ ਨੇ ਦੱਸਿਆ ਕਿ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਥਾਣਾ ਫਤਿਹਗੜ੍ਹ ਪੰਜਤੂਰ ਦੀ ਪੁਲੀਸ ਨੇ ਭਾਰੀ ਮਾਤਰਾ ਵਿੱਚ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕਰਕੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਥਾਣਾ ਫਤਿਹਗੜ੍ਹ ਪੰਜਤੂਰ ਦੇ ਇੰਚਾਰਜ ਇੰਸਪੈਕਟਰ ਇਕਬਾਲ ਹੁਸੈਨ ਪੁਲਸ ਪਾਰਟੀ ਸਮੇਤ ਇਲਾਕੇ ‘ਚ ਗਸ਼ਤ ਕਰ ਰਹੇ ਸਨ।ਇਸ ਦੌਰਾਨ ਗੁਰਵਿੰਦਰ ਸਿੰਘ ਰਾਹੁਲ ਵਾਸੀ ਤਰਨਤਾਰਨ ਅਤੇ ਜਸ਼ਨਦੀਪ ਸਿੰਘ ਫੌਜੀ ਵਾਸੀ ਪਿੰਡ ਫਤਿਹਗੜ੍ਹ ਪੰਜਤੂਰ ਨੂੰ ਸ਼ੱਕ ਦੇ ਆਧਾਰ ‘ਤੇ ਰੋਕ ਕੇ ਤਲਾਸ਼ੀ ਲੈਣ ‘ਤੇ ਉਨ੍ਹਾਂ ਕੋਲੋਂ 25 ਗ੍ਰਾਮ ਹੈਰੋਇਨ ਅਤੇ 25 ਹਜ਼ਾਰ ਰੁਪਏ ਨਸ਼ੀਲੇ ਪਦਾਰਥ ਬਰਾਮਦ ਹੋਏ।
ਦੋਵਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਥਾਣਾ ਸਦਰ ਦੇ ਇੰਚਾਰਜ ਇੰਸਪੈਕਟਰ ਇਕਬਾਲ ਹੁਸੈਨ ਨੇ ਦੱਸਿਆ ਕਿ ਪੁੱਛਗਿੱਛ ਤੋਂ ਬਾਅਦ ਮੁਲਜ਼ਮਾਂ ਤੋਂ ਹੋਰ ਖੁਲਾਸੇ ਹੋਣ ਦੀ ਉਮੀਦ ਹੈ।