ਵਿਸਾਖੀ ਦੇ ਤਿਉਹਾਰ ਮੌਕੇ ਬਿਆਸ ਦਰਿਆ ‘ਚ ਨਹਾਉਣ ਗਏ 4 ਨੌਜਵਾਨ ਡੁੱਬੇ, ਦੋ ਦੀਆਂ ਲਾਸ਼ਾਂ ਮਿਲੀਆਂ

ਪੰਜਾਬ

ਕਪੂਰਥਲਾ, 14 ਅਪ੍ਰੈਲ,ਬੋਲੇ ਪੰਜਾਬ ਬਿਊਰੋ :
ਵਿਸਾਖੀ ਦੇ ਤਿਉਹਾਰ ਮੌਕੇ ਪਿੰਡ ਬੇਰੋਵਾਲ ਨੇੜੇ ਬਿਆਸ ਦਰਿਆ ਵਿੱਚ ਨਹਾਉਣ ਗਏ 4 ਨੌਜਵਾਨਾਂ ਦੇ ਡੁੱਬਣ ਦਾ ਸਮਾਚਾਰ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਫੱਤੂਢੀਂਗਾ ਦੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਗੋਤਾਖੋਰਾਂ ਦੀ ਮਦਦ ਨਾਲ ਬਚਾਅ ਮੁਹਿੰਮ ਚਲਾਈ ਜਾ ਰਹੀ ਹੈ। ਪੁਲੀਸ ਵੱਲੋਂ ਚਲਾਏ ਬਚਾਅ ਕਾਰਜ ਵਿੱਚ ਦੋ ਨੌਜਵਾਨਾਂ ਨੂੰ ਬਾਹਰ ਕੱਢ ਕੇ ਸਿਵਲ ਹਸਪਤਾਲ ਕਪੂਰਥਲਾ ਭੇਜਿਆ ਗਿਆ, ਜਿੱਥੇ ਡਿਊਟੀ ਡਾਕਟਰ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਖ਼ਬਰ ਲਿਖੇ ਜਾਣ ਤੱਕ ਗੋਤਾਖੋਰ ਬਾਕੀ ਦੋ ਨੌਜਵਾਨਾਂ ਦੀ ਭਾਲ ਵਿੱਚ ਲੱਗੇ ਹੋਏ ਸਨ।
ਜਾਣਕਾਰੀ ਅਨੁਸਾਰ ਮ੍ਰਿਤਕਾਂ ਦੀ ਪਛਾਣ 17 ਸਾਲਾ ਅਰਸ਼ਦੀਪ ਸਿੰਘ ਪੁੱਤਰ ਮਨਪ੍ਰੀਤ ਸਿੰਘ ਅਤੇ ਜਸਪਾਲ ਸਿੰਘ ਪੁੱਤਰ ਕਰਮਜੀਤ ਸਿੰਘ ਦੋਵੇਂ ਵਾਸੀ ਪਿੰਡ ਪੀਰਵਾਲ ਵਜੋਂ ਹੋਈ ਹੈ, ਜਦਕਿ ਵਿਸ਼ਾਲ ਪੁੱਤਰ ਮਨਪ੍ਰੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਪੁੱਤਰ ਮਹਿੰਦਰਪਾਲ ਸਿੰਘ ਦੋਵੇਂ ਵਾਸੀ ਪਿੰਡ ਪੀਰਵਾਲ ਦੀ ਭਾਲ ਕੀਤੀ ਜਾ ਰਹੀ ਹੈ। ਫੱਤੂਢੀਂਗਾ ਪੁਲੀਸ ਅਤੇ ਗੋਤਾਖੋਰਾਂ ਦੀ ਟੀਮ ਵੱਲੋਂ ਬਿਆਸ ਦਰਿਆ ਵਿੱਚ ਬਚਾਅ ਕਾਰਜ ਜਾਰੀ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।