ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਮੀਟਿੰਗ ਲਈ ਤਰੀਕ ਬਦਲੀ

ਪੰਜਾਬ

ਅੰਮ੍ਰਿਤਸਰ, 14 ਅਪ੍ਰੈਲ, ਬੋਲੇ ਪੰਜਾਬ ਬਿਊਰੋ :
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਹੁਣ 16 ਅਪ੍ਰੈਲ ਨੂੰ ਹੋਣੀ ਨਿਸ਼ਚਤ ਕੀਤੀ ਗਈ ਹੈ। ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਇਹ ਮੀਟਿੰਗ 15 ਅਪ੍ਰੈਲ ਲਈ ਤੈਅ ਕੀਤੀ ਗਈ ਸੀ, ਪਰ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਰੁਝੇਵਿਆਂ ਕਰਕੇ ਹੁਣ ਇਹ ਮੀਟਿੰਗ ਇੱਕ ਦਿਨ ਬਾਅਦ ਕਰ ਦਿੱਤੀ ਗਈ ਹੈ। ਉਨ੍ਹਾਂ ਅਨੁਸਾਰ, ਮੀਟਿੰਗ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ’ਚ ਸਵੇਰੇ 11 ਵਜੇ ਸ਼ੁਰੂ ਹੋਵੇਗੀ।
ਪ੍ਰਤਾਪ ਸਿੰਘ ਨੇ ਇਹ ਵੀ ਦੱਸਿਆ ਕਿ ਇਸ ਰੁਟੀਨ ਮੀਟਿੰਗ ਲਈ ਏਜੰਡਾ ਪਹਿਲਾਂ ਹੀ ਕਾਰਜਕਾਰਨੀ ਮੈਂਬਰਾਂ ਤੱਕ ਪਹੁੰਚਾਇਆ ਜਾ ਚੁੱਕਾ ਹੈ ਅਤੇ ਇਸ ਅਨੁਸਾਰ ਹੀ ਵਿਚਾਰ-ਚਰਚਾ ਅਤੇ ਫੈਸਲੇ ਲਏ ਜਾਣਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।