17 ਤੋਂ 22 ਅਪ੍ਰੈਲ ਤੱਕ ਪੰਜਾਬ ਸਰਕਾਰ ਦੇ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣਗੇ
ਫਤਿਹਗੜ੍ਹ ਸਾਹਿਬ,15, ਅਪ੍ਰੈਲ ,ਬੋਲੇ ਪੰਜਾਬ ਬਿਊਰੋ :
ਪੀ ਡਬਲਿਊ ਡੀ ਜਲ ਸਪਲਾਈ ਅਤੇ ਸੈਨੀਟੇਸ਼ਨ ਭਵਨ ਤੇ ਮਾਰਗ, ਸਿੰਚਾਈ ਤੇ ਸੀਵਰੇਜ ਬੋਰਡ ਦੇ ਫੀਲਡ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ (ਰਜਿ) ਯੂਨੀਅਨ ਬਰਾਂਚ ਸ੍ਰੀ ਫਤਿਹਗੜ ਸਾਹਿਬ ਦੀ ਮੀਟਿੰਗ ਬਰਾਂਚ ਪ੍ਰਧਾਨ ਤਰਲੋਚਨ ਸਿੰਘ ਦੀ ਪ੍ਰਧਾਨਗੀ ਹੇਠ ਵਾਟਰ ਵਰਕਸ ਕਾਲੇਵਾਲ ਵਿਖੇ ਹੋਈ। ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਜਨਰਲ ਸਕੱਤਰ ਦੀਦਾਰ ਸਿੰਘ ਢਿੱਲੋ ਨੇ ਦੱਸਿਆ ਕਿ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝੇ ਫਰੰਟ ਨੂੰ ਮੀਟਿੰਗ ਦਾ ਸਮਾਂ ਦੇ ਕੇ ਸਬ ਕਮੇਟੀ ਵੱਲੋਂ ਮੀਟਿੰਗ ਤੋਂ ਭਗੌੜੀ ਹੋਣ ਦੀ ਜੋਰਦਾਰ ਨਿਖੇਦੀ ਕਰਦਿਆਂ ਨਿਖੇਦੀ ਮਤਾ ਪਾਸ ਕੀਤਾ ਗਿਆ। ਮੀਟਿੰਗ ਵਿੱਚ ਸ਼ਾਮਿਲ ਵਰਕਰਾਂ ਨੂੰ ਸੰਬੋਧਨ ਕਰਦਿਆਂ ਜੋਨ ਪ੍ਰਧਾਨ ਮਲਾਗਰ ਸਿੰਘ ਖਮਾਣੋ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਕੇਂਦਰ ਦੀ ਮੋਦੀ ਸਰਕਾਰ ਵਾਂਗ ਨੱਗੇ ਚਿੱਟੇ ਰੂਪ ਵਿੱਚ ਕਾਰਪੋਰੇਟਾਂ ਦੇ ਪੱਖੀ ਨੀਤੀਆਂ ਲਾਗੂ ਕਰਕੇ, ਜਥੇਬੰਦ ਲੋਕਾਂ ਤੇ ਜਬਰ ਕਰਕੇ ਕਾਰਪੋਰੇਟਾਂ ਦਾ ਥਾਪੜਾ ਹਾਸਿਲ ਕਰ ਰਹੀ ਹੈ। ਜਿਹੜੀ ਸਰਕਾਰ ਗੱਲਬਾਤ ਤੋਂ ਭੱਜ ਰਹੀ ਹੈ ਉਸ ਸਰਕਾਰ ਤੋਂ ਹੋਰ ਕੀ ਉਮੀਦ ਕੀਤੀ ਜਾ ਸਕਦੀ ਹੈ। ਪਿੰਡਾਂ ਵਿੱਚੋਂ ਚੱਲਣ ਦੇ ਦਾਅਵੇ ਤੇ ਵਾਅਦੇ ਕਰਨ ਵਾਲੀ ਸਰਕਾਰ ਨੇ ਕੁਰਸੀ ਤੇ ਬੈਠਦਿਆਂ ਹੀ ਮੁਲਾਜ਼ਮਾਂ ਦੇ ਪੇਂਡੂ ਭੱਤੇ ਤੇ ਕੱਟ ਮਾਰ ਦਿੱਤਾ ਅਤੇ ਸੰਵਿਧਾਨਕ ਮੰਗਾਂ ਦਾ ਵੀ ਅੱਜ ਤੱਕ ਨਿਪਟਾਰਾ ਨਹੀਂ ਕੀਤਾ ਗਿਆ ।ਸਗੋਂ ਡਿਕਟੇਟਰਸ਼ਿਪ ਦੇ ਰਾਹ ਤੁਰ ਪਈ ਹੈ। ਇਸ ਲਈ ਸਰਕਾਰ ਦੀਆਂ ਮੁਲਾਜ਼ਮ ਤੇ ਪੈਨਸ਼ਨਰ ਵਿਰੋਧੀ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਦੀ ਮੁਹਿੰਮ ਚਲਾਈ ਜਾਵੇਗੀ। ਮੀਟਿੰਗ ਵਿੱਚ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝੇ ਫਰੰਟ ਦੇ ਸੱਦੇ ਤੇ 17 ਅਪ੍ਰੈਲ ਤੋਂ 22 ਅਪ੍ਰੈਲ ਤੱਕ ਤਹਸੀਲ ਤੇ ਜਿਲ੍ਹਾ ਹੈਡ ਕੁਆਰਟਰਾਂ ਤੇ ਕੀਤੇ ਜਾ ਰਹੇ ਅਰਥੀ ਫੂਕ ਮੁਜਾਰਿਆਂ ਵਿੱਚ ਫੀਲਡ ਮੁਲਾਜ਼ਮ ਸ਼ਮੂਲੀਅਤ ਕਰਨਗੇ। ਮੀਟਿੰਗ ਵਿੱਚ ਬੀਬੀਐਮਬੀ ਦੇ 20 ਅਪ੍ਰੈਲ ਦੇ ਸਮਾਗਮ ਵਿੱਚ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ ਗਿਆ। ਮੀਟਿੰਗ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਡਵੀਜ਼ਨ ਫਤਿਹਗੜ੍ਹ ਸਾਹਿਬ ਦੇ ਕਨਵੀਨਰ ਸੁਖਜਿੰਦਰ ਸਿੰਘ ਚਨਾਰਥਲ ਦੀ ਮਾਤਾ ਦੀ ਅਚਾਨਕ ਹੋਈ ਮੌਤ ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਸੋਗ ਮਤਾ ਪਾਸ ਕੀਤਾ ਗਿ