20 ਅਪ੍ਰੈਲ ਨੂੰ ਪਾਠ ਦੇ ਭੋਗ ਤੇ ਅੰਤਿਮ ਅਰਦਾਸ ਹੋਵੇਗੀ
ਫਤਿਹਗੜ੍ਹ ਸਾਹਿਬ, 15, ਅਪ੍ਰੈਲ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ);
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਡਵੀਜ਼ਨ ਸ੍ਰੀ ਫਤਿਹਗੜ੍ਹ ਸਾਹਿਬ ਦੇ ਫੀਲਡ ਮੁਲਾਜ਼ਮਾਂ ਦੀਆਂ ਵੱਖ-ਵੱਖ ਜਥੇਬੰਦੀਆਂ ਅਧਾਰਤ ਜਲ ਸਪਲਾਈ ਅਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਦੇ ਕਨਵੀਨਰ ਸੁਖਜਿੰਦਰ ਸਿੰਘ ਚਨਾਰਥਲ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਹਨਾਂ ਦੀ ਮਾਤਾ ਸੀਤਾ ਦੇਵੀ ਦਾ ਅਚਾਨਕ ਦੇਹਾਂਤ ਹੋ ਗਿਆ। ਇਸ ਮੌਕੇ ਤਾਲਮੇਲ ਸੰਘਰਸ਼ ਕਮੇਟੀ ਦੇ ਕਨਵੀਨਰ ਮਲਾਗਰ ਸਿੰਘ ਖਮਾਣੋ ,ਹਰਜੀਤ ਸਿੰਘ, ਰਣਵੀਰ ਸਿੰਘ ਰਾਣਾ ,ਦਰਸ਼ਨ ਸਿੰਘ ਕੋ ਕਨਵੀਨਰ ਤਰਲੋਚਨ ਸਿੰਘ, ਦੀਦਾਰ ਸਿੰਘ ਢਿੱਲੋਂ, ਰਣਜੀਤ ਸਿੰਘ ,ਰਜਿੰਦਰ ਪਾਲ , ਰਣਧੀਰ ਸਿੰਘ ਮੈੜਾ, ਜਸਵੀਰ ਸਿੰਘ ਦੁਲਵਾਂ, ਜਸਵੀਰ ਸਿੰਘ ਮਾਰਵੇ ,ਸੁਰਿੰਦਰ ਸਿੰਘ, ਰਣਜੀਤ ਸਿੰਘ ਪੋਲਾ, ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਸਰਕਲ ਪ੍ਰਧਾਨ ਲਖਬੀਰ ਸਿੰਘ ਭੱਟੀ ,ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰਜ ਯੂਨੀਅਨ ਰਜਿ ਨੰਬਰ 26 ਦੇ ਪ੍ਰਧਾਨ ਜਰਨੈਲ ਸਿੰਘ ਨਲੀਨੀ ਕਲਾਂ, ਜਗਤਾਰ ਸਿੰਘ ਰੱਤੋ ਨੇ ਦੁੱਖ ਦਾ ਪ੍ਰਗਟਾਵਾ ਕੀਤਾ। ਕੋ ਕਨਵੀਨਰ ਤਲਵਿੰਦਰ ਸਿੰਘ ਨੇ ਦੱਸਿਆ ਕਿ 20 ਅਪ੍ਰੈਲ ਨੂੰ ਮਾਤਾ ਜੀ ਦੀ ਯਾਦ ਵਿੱਚ ਗੁਰਦੁਆਰਾ ਸ੍ਰੀ ਰੋੜੀ ਸਾਹਿਬ ਚਨਾਰਥਲ ਕਲਾਂ ਵਿਖੇ ਪਾਠ ਦੇ ਭੋਗ ਤੇ ਅੰਤਿਮ ਅਰਦਾਸ ਹੋਵੇਗੀ।