ਨਿਹੰਗ ਜਥੇਬੰਦੀ ਗੁਰੂ ਨਾਨਕ ਦਲ ਮੜ੍ਹੀਆਂਵਾਲਾ ਦੇ ਮੁਖੀ ਬਾਬਾ ਮਾਨ ਸਿੰਘ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ

ਪੰਜਾਬ


ਅੰਮ੍ਰਿਤਸਰ, 15 ਅਪ੍ਰੈਲਬੋਲੇ ਪੰਜਾਬ ਬਿਊਰੋ:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿਹੰਗ ਜਥੇਬੰਦੀ ਗੁਰੂ ਨਾਨਕ ਦਲ ਮੜ੍ਹੀਆਂਵਾਲਾ ਦੇ ਮੁਖੀ ਬਾਬਾ ਮਾਨ ਸਿੰਘ ਦੇ ਅਕਾਲ ਚਲਾਣੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਵਿਰਾਸਤ ਤੇ ਸਿੱਖ ਸੱਭਿਆਚਾਰ ਦੀ ਸੰਭਾਲ ਲਈ ਨਿਹੰਗ ਸਿੰਘ ਜਥੇਬੰਦੀਆਂ ਦਾ ਵੱਡਾ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਬਾਬਾ ਮਾਨ ਸਿੰਘ ਨੇ ਖ਼ਾਲਸਾ ਵਿਰਾਸਤ ਨੂੰ ਪ੍ਰਚਾਰਨ ਤੇ ਉਭਾਰਨ ਲਈ ਯਤਨਸੀਲ ਰਹਿਣ ਦੇ ਨਾਲ ਨਾਲ ਨਿਹੰਗ ਸਿੰਘਾਂ ਦੀ ਚੜ੍ਹਦੀ ਕਲਾ ਲਈ ਵੀ ਹਮੇਸ਼ਾ ਅੱਗੇ ਹੋ ਕੇ ਅਹਿਮ ਰੋਲ ਅਦਾ ਕੀਤਾ ਅਤੇ ਪੰਥਕ ਕਾਰਜਾਂ ਲਈ ਵੀ ਬਾਬਾ ਜੀ ਦਾ ਵੱਡਾ ਸਹਿਯੋਗ ਰਿਹਾ ਹੈ। ਉਨ੍ਹਾਂ ਕਿਹਾ ਕਿ ਬਾਬਾ ਮਾਨ ਸਿੰਘ ਜੀ ਦਾ ਅਕਾਲ ਚਲਾਣਾ ਪੰਥਕ ਖੇਤਰ ਵਿਚ ਵੱਡਾ ਘਾਟਾ ਹੈ। ਐਡਵੋਕੇਟ ਧਾਮੀ ਨੇ ਬਾਬਾ ਜੀ ਦੇ ਚਲਾਣੇ ’ਤੇ ਦੁੱਖ ਦਾ ਇਜ਼ਹਾਰ ਕਰਦਿਆਂ ਉਨ੍ਹਾਂ ਨੂੰ ਸਤਿਕਾਰ ਭੇਟ ਕੀਤਾ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਰਨਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਤੇ ਸਕੱਤਰ ਸ. ਪ੍ਰਤਾਪ ਸਿੰਘ ਨੇ ਵੀ ਬਾਬਾ ਮਾਨ ਸਿੰਘ ਦੇ ਅਕਾਲ ਚਲਾਣੇ ਦੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।