ਲੁਧਿਆਣਾ, 15 ਅਪ੍ਰੈਲ,ਬੋਲੇ ਪੰਜਾਬ ਬਿਊਰੋ :
ਲੁਧਿਆਣਾ ਵਿੱਚ ਅੱਜ ਮੰਗਲਵਾਰ ਦੁਪਹਿਰ ਨੂੰ ਇੱਕ ਮਾਲ ਗੱਡੀ ਪਟੜੀ ਤੋਂ ਉਤਰ ਗਈ। ਟਰੇਨ ਦੇ ਪਟੜੀ ਤੋਂ ਉਤਰਨ ਕਾਰਨ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ। ਲੁਧਿਆਣਾ ਦੇ ਢੰਡਾਰੀ ਵਿਖੇ ਮਾਲ ਗੱਡੀ ਪਟੜੀ ਤੋਂ ਉਤਰ ਗਈ। ਇਸ ਕਾਰਨ ਰੇਲ ਆਵਾਜਾਈ ਵਿੱਚ ਵਿਘਨ ਪਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਮਾਲ ਗੱਡੀ ਦੇ ਡੱਬਿਆਂ ਦੇ ਕੁਝ ਪਹੀਏ ਪਟੜੀ ਤੋਂ ਉਤਰ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਰੇਲਵੇ ਅਧਿਕਾਰੀ ਅਤੇ ਤਕਨੀਕੀ ਟੀਮ ਮੌਕੇ ‘ਤੇ ਪਹੁੰਚ ਗਈ। ਇਸ ਦੌਰਾਨ ਟਰੇਨ ਨੂੰ ਪਟੜੀ ‘ਤੇ ਲਿਆਉਣ ਦਾ ਕੰਮ ਚੱਲ ਰਿਹਾ ਹੈ।
