ਨਵੀਂ ਦਿੱਲੀ, 20 ਜੂਨ, ਬੋਲੇ ਪੰਜਾਬ ਬਿਓਰੋ:
ਪਿਛਲੇ ਇਕ ਮਹੀਨੇ ਤੋਂ ਜ਼ਿਆਦਾ ਸਮੇਂ ਤੋਂ ਅੱਤ ਦੀ ਗਰਮੀ ਅਤੇ ਲੂੰ ਨਾਲ ਜੂਝ ਰਹੇ ਲੋਕਾਂ ਨੂੰ ਰਾਹਤ ਮਿਲੀ ਹੈ, ਪੰਜਾਬ, ਹਰਿਆਣਾ ਤੇ ਦਿੱਲੀ-ਐੱਨ.ਸੀ.ਆਰ. ਨੂੰ ਬੁੱਧਵਾਰ ਰਾਤ ਨੂੰ ਕੁਝ ਰਾਹਤ ਮਿਲੀ। ਰਾਤ ਕਰੀਬ 10 ਵਜੇ ਤੋਂ ਮੌਸਮ ਵਿਚ ਅਚਾਨਕ ਤਬਦੀਲੀ ਆਈ ਅਤੇ ਕੁਝ ਥਾਵਾਂ ‘ਤੇ ਧੂੜ ਭਰੀ ਹਨੇਰੀ ਦੇ ਨਾਲ-ਨਾਲ ਹਲਕੀ ਬਾਰਿਸ਼ ਵੀ ਹੋਈ।ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਦੌਰਾਨ 40 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲੀਆਂ, ਜਿਸ ਕਾਰਨ ਤਾਪਮਾਨ ਵਿੱਚ ਥੋੜੀ ਕਮੀ ਆਈ ਹੈ। ਵੈਸੇ, ਮੌਸਮ ਦੇ ਪੈਟਰਨ ਪਹਾੜਾਂ ਤੋਂ ਮੈਦਾਨਾਂ ਵਿੱਚ ਬਦਲ ਗਏ ਹਨ।
ਮੌਸਮ ‘ਚ ਇਸ ਬਦਲਾਅ ਦਾ ਅਸਰ ਪੰਜਾਬ, ਹਰਿਆਣਾ, ਦਿੱਲੀ ਤੇ ਯੂਪੀ ਦੇ ਕਈ ਇਲਾਕਿਆਂ ‘ਚ ਦੇਖਣ ਨੂੰ ਮਿਲਿਆ। ਮੌਸਮ ਵਿਭਾਗ ਨੇ ਵੀਰਵਾਰ ਨੂੰ ਦਿੱਲੀ-ਐਨਸੀਆਰ ਵਿੱਚ ਸਥਿਤੀ ਵਿੱਚ ਮਾਮੂਲੀ ਸੁਧਾਰ ਦੀ ਗੱਲ ਵੀ ਕਹੀ ਹੈ। ਵਿਭਾਗ ਨੇ ਕਿਹਾ ਕਿ ਉੱਤਰ-ਪੱਛਮੀ ਭਾਰਤ ਵਿੱਚ ਪੱਛਮੀ ਗੜਬੜੀ ਬਣ ਰਹੀ ਹੈ, ਜਿਸ ਨਾਲ ਦੋ ਦਿਨਾਂ ਤੱਕ ਰਾਹਤ ਮਿਲ ਸਕਦੀ ਹੈ।