ਨਵੀਂ ਦਿੱਲੀ, 20 ਜੂਨ, ਬੋਲੇ ਪੰਜਾਬ ਬਿਓਰੋ:
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ ਕਸ਼ਮੀਰ ਜਾਣਗੇ।ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਉਨ੍ਹਾਂ ਦਾ ਇਹ ਪਹਿਲਾ ਕਸ਼ਮੀਰ ਦੌਰਾ ਹੈ। ਪ੍ਰਧਾਨ ਮੰਤਰੀ ਅੰਤਰਰਾਸ਼ਟਰੀ ਯੋਗ ਦਿਵਸ ’ਤੇ ਸ਼੍ਰੀਨਗਰ ਦੇ ਸ਼ੇਰ-ਏ-ਕਸ਼ਮੀਰ ਇੰਟਰਨੈਸ਼ਨਲ ਕਨਵੈਨਸ਼ਨ ਸੈਂਟਰ ’ਚ ਆਯੋਜਿਤ ਪ੍ਰੋਗਰਾਮ ’ਚ ਭਾਗ ਲੈਣਗੇ।ਇੱਥੋਂ ਪ੍ਰਧਾਨ ਮੰਤਰੀ ਯੋਗ ਦਿਵਸ ’ਤੇ ਦੇਸ਼ ਅਤੇ ਦੁਨੀਆ ਨੂੰ ਆਪਣਾ ਸੰਦੇਸ਼ ਦੇਣਗੇ। ਜੰਮੂ-ਕਸ਼ਮੀਰ ਪ੍ਰਸ਼ਾਸਨ ਵਲੋਂ ਉਨ੍ਹਾਂ ਦੇ ਸਵਾਗਤ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਤੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ।