ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਨੇ ਉਮੀਦਵਾਰ ਦਾ ਕੀਤਾ ਐਲਾਨ

ਚੰਡੀਗੜ੍ਹ ਪੰਜਾਬ


ਜਲੰਧਰ, 20 ਜੂਨ, ਬੋਲੇ ਪੰਜਾਬ ਬਿਓਰੋ:
ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਅਕਾਲੀ ਦਲ ਨੇ ਪੱਛਮੀ ਵਿਧਾਨ ਸਭਾ ਹਲਕੇ ਤੋਂ ਦੋ ਵਾਰ ਕੌਂਸਲਰ ਰਹਿ ਚੁੱਕੀ ਬੀਬੀ ਸੁਰਜੀਤ ਕੌਰ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਪਾਰਟੀ ਵੱਲੋਂ ਬਣਾਈ ਗਈ ਸਕਰੀਨਿੰਗ ਕਮੇਟੀ ਦੇ ਮੈਂਬਰਾਂ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਜ਼ਿਲ੍ਹਾ ਦਿਹਾਤੀ ਪ੍ਰਧਾਨ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਅਤੇ ਬੰਗਾ ਹਲਕੇ ਦੇ ਵਿਧਾਇਕ ਡਾ: ਸੁਖਵਿੰਦਰ ਸਿੰਘ ਸੁੱਖੀ ਸ਼ਾਮਲ ਸਨ।
ਉਨ੍ਹਾਂ ਦੱਸਿਆ ਕਿ ਟਕਸਾਲੀ ਅਕਾਲੀ ਆਗੂ ਤੇ ਸਾਬਕਾ ਕੌਂਸਲਰ ਜਥੇਦਾਰ ਪ੍ਰੀਤਮ ਸਿੰਘ ਦੀ ਧਰਮ ਪਤਨੀ ਬੀਬੀ ਸੁਰਜੀਤ ਕੌਰ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਬਣਾਇਆ ਗਿਆ ਹੈ। ਵਰਨਣਯੋਗ ਹੈ ਕਿ ਬੀਬੀ ਸੁਰਜੀਤ ਕੌਰ ਦੋ ਵਾਰ ਅਤੇ ਜਥੇਦਾਰ ਪ੍ਰੀਤਮ ਸਿੰਘ ਇੱਕ ਵਾਰ ਨਗਰ ਨਿਗਮ ਜਲੰਧਰ ਦੇ ਕੌਂਸਲਰ ਰਹਿ ਚੁੱਕੇ ਹਨ।

Leave a Reply

Your email address will not be published. Required fields are marked *