ਨਵੀਂ ਦਿੱਲੀ, 23 ਜੂਨ, ਬੋਲੇ ਪੰਜਾਬ ਬਿਓਰੋ:
ਜੀਐਸਟੀ ਕੌਂਸਲ ਦੀ ਮੀਟਿੰਗ ਦਿੱਲੀ ਵਿਖੇ ਹੋਈ।ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਜੀਐਸਟੀ ਕੌਂਸਲ ਦੀ ਹੋਈ ਮੀਟਿੰਗ ਵਿਚ ਦੁੱਧ ਦੇ ਡੱਬਿਆਂ ’ਤੇ 12 ਫੀਸਦੀ ਦੀ ਇਕਸਾਰ ਜੀਐਸਟੀ ਦਰ ਦੀ ਸਿਫ਼ਾਰਸ਼ ਕੀਤੀ ਗਈ, ਭਾਵੇਂ ਉਹ ਸਟੀਲ, ਲੋਹੇ ਜਾਂ ਐਲੂਮੀਨੀਅਮ ਦੇ ਬਣੇ ਹੋਏ ਹੋਣ। ਇੱਥੇ 53ਵੀਂ ਜੀਐਸਟੀ ਕੌਂਸਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਸਾਰੇ ਡੱਬਿਆਂ ’ਤੇ ਜੀਐਸਟੀ ਦੀ ਦਰ 18 ਫੀਸਦੀ ਤੋਂ ਘਟਾ ਕੇ 12 ਫੀਸਦੀ ਕਰ ਦਿੱਤੀ ਗਈ ਹੈ। ਇਸ ਨਾਲ ਹਿਮਾਚਲ ਪ੍ਰਦੇਸ਼ ਤੇ ਜੰਮੂ ਕਸ਼ਮੀਰ ਦੇ ਸੇਬ ਉਤਪਾਦਕਾਂ ਨੂੰ ਮਦਦ ਮਿਲੇਗੀ।