ਚੰਡੀਗੜ੍ਹ, 23 ਫਰਵਰੀ, ਬੋਲੇ ਪੰਜਾਬ ਬਿਊਰੋ :
ਦੇਰ ਰਾਤ ਹਰਿਆਣਾ ਪੁਲੀਸ ਨੇ ਅੰਦੋਲਨਕਾਰੀ ਕਿਸਾਨ ਆਗੂਆਂ ਖ਼ਿਲਾਫ਼ ਕੌਮੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਸੀ। ਅੰਬਾਲਾ ਪੁਲੀਸ ਨੇ ਕਿਹਾ ਸੀ ਕਿ ਧਰਨੇ ਦੌਰਾਨ ਸਰਕਾਰੀ ਜਾਇਦਾਦ ਨੂੰ ਹੋਏ ਨੁਕਸਾਨ ਦੀ ਭਰਪਾਈ ਅੰਦੋਲਨਕਾਰੀ ਕਿਸਾਨ ਆਗੂਆਂ ਕੋਲ਼ੋ ਹੀ ਕੀਤੀ ਜਾਵੇਗੀ। ਇਸ ਦੇ ਲਈ ਉਨ੍ਹਾਂ ਦੀਆਂ ਜਾਇਦਾਦਾਂ ਕੁਰਕ ਕੀਤੀਆਂ ਜਾ ਰਹੀਆਂ ਹਨ ਅਤੇ ਬੈਂਕ ਖਾਤੇ ਜ਼ਬਤ ਕੀਤੇ ਜਾ ਰਹੇ ਹਨ। ਹਾਲਾਂਕਿ ਹੁਣ ਇਹ ਫੈਸਲਾ ਵਾਪਸ ਲੈ ਲਿਆ ਗਿਆ ਹੈ। ਅੰਬਾਲਾ ਰੇਂਜ ਦੇ ਆਈਜੀ ਸਿਬਾਸ਼ ਕਬੀਰਾਜ ਨੇ ਇਹ ਜਾਣਕਾਰੀ ਦਿੱਤੀ ਹੈ।
NSA not being invoked @police_haryana @AdgpAmbalaRange @DGPHaryana pic.twitter.com/CTFftMNEi5— Ambala Police (@AmbalaPolice) February 23, 2024