ਚੰਡੀਗੜ੍ਹ, 6 ਸਤੰਬਰ, ਬੋਲੇ ਪੰਜਾਬ ਬਿਉਰੋ;
ਸਿੱਖਿਆ ਮਹਿਕਮੇ ‘ਚ ਸਰਕਾਰ ਕਰਨ ਜਾ ਰਹੀ ਹੈ ਵੱਡੀ ਗਿਣਤੀ ਵਿਚ ਭਰਤੀਆਂ ?
ਅਧਿਆਪਕ ਦਿਵਸ ਮੌਕੇ ਇੱਥੇ ਸੂਬਾ ਪੱਧਰੀ ਸਮਾਗਮ ਦੌਰਾਨ 80 ਅਧਿਆਪਕਾਂ ਦਾ ਸਨਮਾਨ ਕਰਨ ਤੋਂ ਪਹਿਲਾਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਵੱਡੀ ਗਿਣਤੀ ਆਸਾਮੀਆਂ ਖ਼ਾਲੀ ਪਈਆਂ ਹਨ, ਜਿਸ ਕਾਰਨ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ। ਪੰਜਾਬ ਸਰਕਾਰ ਨੇ ਸਿੱਖਿਆ ਵਿਭਾਗ ਵਿੱਚ ਵੱਡੇ ਪੱਧਰ ਉਤੇ ਭਰਤੀ ਮੁਹਿੰਮ ਚਲਾਉਣ ਦਾ ਫੈਸਲਾ ਕੀਤਾ ਹੈ। ਕੈਂਪਸ ਮੈਨੇਜਰਾਂ, ਸਫ਼ਾਈ ਕਰਮਚਾਰੀਆਂ, ਚੌਕੀਦਾਰਾਂ ਤੇ ਸੁਰੱਖਿਆ ਗਾਰਡਾਂ ਸਣੇ ਆਉਣ ਵਾਲੇ ਦਿਨਾਂ ਵਿੱਚ ਵੱਡੀ ਗਿਣਤੀ ਵਿੱਚ ਆਸਾਮੀਆਂ ਭਰੀਆਂ ਜਾਣਗੀਆਂ।
ਜਲਦੀ ਹੀ ਸਕੂਲ ਆਫ਼ ਐਮੀਨੈਂਸ ਦੀ ਸ਼ੁਰੂਆਤ ਕਰ ਕੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਦੇ ਨਵੇਂ ਯੁੱਗ ਦਾ ਮੁੱਢ ਬੰਨ੍ਹਿਆ ਜਾਵੇਗਾ। ਇਨ੍ਹਾਂ ਸਕੂਲਾਂ ਦੀ ਸਥਾਪਨਾ ਲਈ 68 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ ਅਤੇ ਪਹਿਲਾ ਸਕੂਲ ਆਫ਼ ਐਮੀਨੈਂਸ 13 ਸਤੰਬਰ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ।ਸਕੂਲਾਂ ਦੇ 10 ਹਜ਼ਾਰ ਕਲਾਸਰੂਮਾਂ ਨੂੰ ਨਵੀਂ ਦਿੱਖ ਦਿੱਤੀ ਜਾਵੇਗੀ।