ਕੁਝ ਇਲਾਕਿਆਂ ਨੂੰ ਛੱਡ ਕੇ ਮੌਨਸੂਨ ਪੂਰੇ ਦੇਸ਼ ਵਿੱਚ ਪਹੁੰਚਿਆ, ਭਾਰੀ ਮੀਂਹ ਪੈਣ ਦੀ ਸੰਭਾਵਨਾ
ਚੰਡੀਗੜ੍ਹ, 29 ਜੂਨ, ਬੋਲੇ ਪੰਜਾਬ ਬਿਊਰੋ :
ਦੱਖਣ-ਪੱਛਮੀ ਮਾਨਸੂਨ ਹਰਿਆਣਾ, ਪੰਜਾਬ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕੁਝ ਇਲਾਕਿਆਂ ਨੂੰ ਛੱਡ ਕੇ ਪੂਰੇ ਦੇਸ਼ ਵਿੱਚ ਪਹੁੰਚ ਗਿਆ ਹੈ। ਜੰਮੂ-ਕਸ਼ਮੀਰ ਦੇ ਡੋਡਾ ਜ਼ਿਲੇ ‘ਚ ਬੱਦਲ ਫਟ ਗਏ ਹਨ ਅਤੇ ਭਾਰੀ ਮੀਂਹ ਕਾਰਨ ਹਿਮਾਚਲ ਪ੍ਰਦੇਸ਼ ‘ਚ ਕਈ ਥਾਵਾਂ ‘ਤੇ ਜ਼ਮੀਨ ਖਿਸਕ ਗਈ ਹੈ। ਮਲਬਾ ਕਈ ਘਰਾਂ ਵਿੱਚ ਵੜ ਗਿਆ ਹੈ, ਸੜਕਾਂ ਬੰਦ ਹੋ ਗਈਆਂ ਹਨ ਅਤੇ ਕਈ ਵਾਹਨ ਵੀ ਮਲਬੇ ਹੇਠਾਂ ਦੱਬ ਗਏ ਹਨ।
ਉੱਤਰਾਖੰਡ, ਉੱਤਰ ਪ੍ਰਦੇਸ਼, ਰਾਜਸਥਾਨ, ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ‘ਚ ਭਾਰੀ ਮੀਂਹ ਪਿਆ ਹੈ। ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਦੌਰਾਨ ਪੂਰੇ ਦੇਸ਼ ਵਿੱਚ ਮਾਨਸੂਨ ਦੇ ਆਉਣ ਦੀ ਭਵਿੱਖਬਾਣੀ ਕੀਤੀ ਹੈ। ਅਗਲੇ 4-5 ਦਿਨਾਂ ਦੌਰਾਨ ਉੱਤਰ-ਪੱਛਮੀ, ਮੱਧ ਅਤੇ ਪੂਰਬੀ ਭਾਰਤ ਵਿੱਚ ਵੀ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਉੱਤਰ-ਪੂਰਬੀ ਭਾਰਤ ਦੇ ਜ਼ਿਆਦਾਤਰ ਇਲਾਕਿਆਂ ‘ਚ ਭਾਰੀ ਬਾਰਿਸ਼ ਹੋਵੇਗੀ।