ਵਿਦੇਸ਼ ਮੰਤਰੀ ਐਸ ਜੈਸ਼ੰਕਰ ਅੱਜ ਕਤਰ ਜਾਣਗੇ
ਨਵੀਂ ਦਿੱਲੀ, 30 ਜੂਨ, ਬੋਲੇ ਪੰਜਾਬ ਬਿਊਰੋ :
ਵਿਦੇਸ਼ ਮੰਤਰੀ ਐਸ ਜੈਸ਼ੰਕਰ ਅੱਜ ਕਤਰ ਜਾਣਗੇ। ਇਸ ਦੌਰਾਨ ਉਹ ਕਤਰ ਦੇ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਸ਼ੇਖ ਮੁਹੰਮਦ ਬਿਨ ਅਬਦੁਲ ਰਹਿਮਾਨ ਬਿਨ ਜਾਸਿਮ ਅਲ ਥਾਨੀ ਨਾਲ ਮੁਲਾਕਾਤ ਕਰਨਗੇ। ਵਿਦੇਸ਼ ਮੰਤਰਾਲੇ ਨੇ ਇਹ ਜਾਣਕਾਰੀ ਦਿੱਤੀ ਹੈ।
ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਆਪਣੇ ਬਿਆਨ ‘ਚ ਕਿਹਾ ਕਿ 14-15 ਫਰਵਰੀ 2024 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਤਰ ਦਾ ਦੌਰਾ ਕੀਤਾ ਸੀ ਅਤੇ ਇਸ ਦੌਰਾਨ ਉਨ੍ਹਾਂ ਨੇ ਕਤਰ ਦੇ ਅਮੀਰ ਸ਼ੇਖ ਤਮੀਮ ਬਿਨ ਹਮਦ ਅਲ ਥਾਨੀ ਨਾਲ ਗੱਲਬਾਤ ਕੀਤੀ ਸੀ।
ਜੈਸ਼ੰਕਰ ਦੀ ਖਾੜੀ ਦੇਸ਼ ਦੀ ਯਾਤਰਾ ਦੋਹਾਂ ਪੱਖਾਂ ਨੂੰ ਰਾਜਨੀਤਿਕ, ਵਪਾਰ, ਨਿਵੇਸ਼, ਊਰਜਾ, ਸੁਰੱਖਿਆ, ਸੱਭਿਆਚਾਰਕ, ਲੋਕਾਂ ਦੇ ਹਿੱਤਾਂ ਦੇ ਨਾਲ-ਨਾਲ ਖੇਤਰੀ ਅਤੇ ਅੰਤਰਰਾਸ਼ਟਰੀ ਮੁੱਦਿਆਂ ਸਮੇਤ ਦੁਵੱਲੇ ਸਬੰਧਾਂ ਦੇ ਵੱਖ-ਵੱਖ ਮੁੱਦਿਆਂ ਦੀ ਸਮੀਖਿਆ ਕਰਨ ਵਿੱਚ ਮਦਦ ਕਰੇਗੀ।